post

Jasbeer Singh

(Chief Editor)

ਕਿਸਾਨੀ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

post-img

ਕਿਸਾਨੀ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੁਨਾਮ ਉਧਮ ਸਿੰਘ ਵਾਲਾ, 17 ਜੁਲਾਈ : ਦਿੱਲੀ ਕਿਸਾਨ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ ਅਤੇ ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਨੇ ਅੱਜ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ। ਇਸ ਮੌਕੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਿੜਬਾ ਅਤੇ ਸਬ ਡਵੀਜ਼ਨ ਸੁਨਾਮ ਅਧੀਨ ਆਉਂਦੇ ਇਹਨਾਂ ਪਰਿਵਾਰਾਂ ਦੀ ਵਿੱਤੀ ਮਦਦ ਲਈ ਸਰਕਾਰ ਨੇ ਹੱਥ ਅੱਗੇ ਵਧਾਇਆ ਹੈ ਅਤੇ ਪਰਿਵਾਰਾਂ ਨੇ ਸਰਕਾਰ ਦੇ ਇਸ ਉੱਦਮ ਲਈ ਧੰਨਵਾਦ ਕੀਤਾ ਹੈ । ਇਸ ਮੌਕੇ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵਿਧਾਨ ਸਭਾ ਹਲਕਾ ਦਿੜਬਾ ਦੇ ਕੁਝ ਹੋਰ ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਲੋਕ ਭਲਾਈ ਦੇ ਉਪਰਾਲੇ ਨਿਯਮਤ ਤੌਰ 'ਤੇ ਜਾਰੀ ਰੱਖੇ ਜਾਣਗੇ।

Related Post