post

Jasbeer Singh

(Chief Editor)

Patiala News

ਪੁਲਿਸ ਵਲੋਂ ਪੰਜਾਬ ਦੇ ਬੱਚਿਆਂ ਨੂੰ ਹਾਦਸਿਆਂ ਤੋਂ ਬਚਾਉਣ ਲਈ ਪ੍ਰਸੰਸਾਯੋਗ ਉਪਰਾਲੇ

post-img

ਪੁਲਿਸ ਵਲੋਂ ਪੰਜਾਬ ਦੇ ਬੱਚਿਆਂ ਨੂੰ ਹਾਦਸਿਆਂ ਤੋਂ ਬਚਾਉਣ ਲਈ ਪ੍ਰਸੰਸਾਯੋਗ ਉਪਰਾਲੇ ਪਟਿਆਲਾ : ਪੰਜਾਬ ਪੁਲਿਸ ਦੇ ਏ ਡੀ ਜੀ ਪੀ ਟ੍ਰੈਫਿਕ ਸ਼੍ਰੀ ਅਮਨਦੀਪ ਸਿੰਘ ਰਾਏ ਵੱਲੋਂ ਵਿਦਿਆਰਥੀਆਂ ਅਤੇ ਨਾਬਾਲਗਾਂ ਨੂੰ ਸੜਕੀ ਹਾਦਸਿਆਂ, ਨਸ਼ਿਆਂ ਅਤੇ ਅਪਰਾਧਾਂ ਤੋਂ ਬਚਾਉਣ ਲਈ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਅਤੇ ਘਰ ਪਰਿਵਾਰਾਂ ਨੂੰ ਸੁਰੱਖਿਅਤ ਖੁਸ਼ਹਾਲ ਸਿਹਤਮੰਦ ਰਖਿਆ ਜਾ ਸਕਦਾ ਹੈ ਇਸੇ ਸਬੰਧ ਵਿੱਚ ਸਰਕਾਰਾਂ ਵਲੋਂ ਆਵਾਜਾਈ ਸੋਧ ਕੀਤੇ ਕਾਨੂੰਨਾਂ ਅਨੁਸਾਰ ਜੇਕਰ ਕੋਈ ਵਿਦਿਆਰਥੀ, ਜਾ ਨਾਬਾਲਗ ਜਾਂ ਮਾਤਾ ਪਿਤਾ, ਬਿਨਾਂ ਡਰਾਈਵਿੰਗ ਲਾਇਸੈਂਸ, ਆਰ ਸੀ‌, ਪ੍ਰਦੂਸ਼ਣ, ਬੀਮਾ ਡਾਕੂਮੈਂਟ ਵ੍ਹੀਕਲ ਚਲਾਉਂਦੇ ਹਨ ਤਾਂ ਉਨ੍ਹਾਂ ਨੂੰ ਅਤੇ ਜਿਨ੍ਹਾਂ ਦੇ ਨਾਮ ਤੇ ਵ੍ਹੀਕਲ ਰਜਿਸਟ੍ਰੇਸ਼ਨ ਹੈ, ਨੂੰ ਕਾਨੂੰਨਾਂ ਅਨੁਸਾਰ 25000 ਰੂਪੈ ਜੁਰਮਾਨਾ, , ਤਿੰਨ ਸਾਲਾਂ ਦੀ ਕੈਦ ਅਤੇ ਵ੍ਹੀਕਲ ਬੰਦ ਹੋ ਸਕਦੇ ਹਨ ਇਸ ਲਈ ਮਾਤਾ ਪਿਤਾ ਅਤੇ ਸਕੂਲ ਪ੍ਰਿੰਸੀਪਲ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਮੋਟਰਸਾਈਕਲ, ਸਕੂਟਰ, ਕਾਰਾਂ ਚਲਾਉਣ ਦੀ ਥਾਂ ਸਾਇਕਲਾਂ ਜਾ ਪੈਦਲ ਜਾ ਸਕੂਲ ਵਹੀਕਲਾਂ ਰਾਹੀਂ ਸਕੂਲ, ਕਾਲਜ ਭੇਜਣ, ਇਹ ਜਾਣਕਾਰੀ ਗ੍ਰੀਨ ਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ, ਵੱਡੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਇੰਸਪੈਕਟਰ ਸਰਬਜੀਤ ਕੌਰ ਅਤੇ ਏ ਐਸ ਆਈ ਸ਼੍ਰੀ ਰਾਮ ਸ਼ਰਨ ਆਵਾਜਾਈ ਸਿੱਖਿਆ ਸੈਲ ਪਟਿਆਲਾ ਨੇ ਦਿੱਤੀ। ਪ੍ਰਿੰਸੀਪਲਾਂ ਨੂੰ ਬੇਨਤੀ ਕੀਤੀ ਕਿ ਸੰਸਥਾਵਾਂ ਦੇ ਗੇਟ ਤੇ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਲਿਖ਼ਕੇ ਫਲੈਕਸ ਲਗਾਵੇ ਜਾਣ ਇਸ ਮੌਕੇ ਸ੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਨੇ ਕਿਹਾ ਕਿ ਸਕੂਲਾਂ, ਕਾਲਜਾਂ ਵਿਖੇ ਪੁਲਿਸ, ਐਂਬੂਲੈਂਸ, ਫਾਇਰ ਬ੍ਰਿਗੇਡ, ਸਾਈਬਰ ਸੁਰੱਖਿਆ, ਐਲ ਪੀ ਜੀ ਗੈਸ, ਅਤੇ ਨੇੜੇ ਦੇ ਪੁਲਿਸ ਸਟੇਸ਼ਨਾਂ ਦੇ ਨੰਬਰ ਦੋ ਤਿੰਨ ਥਾਵਾਂ ਤੇ ਲਿਖਕੇ ਲਗਾਏ ਜਾਣ। ਉਨ੍ਹਾਂ ਨੇ ਬੇਨਤੀ ਕੀਤੀ ਕਿ ਬੱਚਿਆਂ ਨੂੰ ਸਮੇਂ ਸਮੇਂ ਆਵਾਜਾਈ ਨਿਯਮਾਂ, ਕਾਨੂੰਨਾਂ, ਅਸੂਲਾਂ, ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ ਬਾਰੇ ਵੀ ਟਰੇਨਿੰਗ ਅਤੇ ਮੌਕ ਡਰਿੱਲਾਂ ਕਰਵਾਈਆਂ ਜਾਣ। ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ ਨੇ ਧੰਨਵਾਦ ਕਰਦੇ ਹੋਏ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਕਾਨੂੰਨਾਂ, ਅਸੂਲਾਂ ਦੀ ਇਮਾਨਦਾਰੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਆਪਣੀ ਸੁਰੱਖਿਆ ਅਤੇ ਮਾਪਿਆਂ ਦੇ ਸਨਮਾਨ ਇੱਜ਼ਤ ਦਾ ਧਿਆਨ ਰੱਖਣ ਲਈ ਜ਼ੋਰ ਦਿੱਤਾ। ਸ਼੍ਰੀ ਕਾਕਾ ਰਾਮ ਵਰਮਾ ਨੇ ਮਾਪਿਆਂ, ਅਧਿਆਪਕਾਂ ਦੀ ਮਿਲਣੀ ਸਮੇਂ ਮਾਤਾ ਪਿਤਾ, ਬਜ਼ੁਰਗਾਂ ਨੂੰ ਵੀ ਇਨ੍ਹਾਂ ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ, ਬਾਰੇ ਜਾਗਰੂਕ ਕੀਤਾ ਜਾਵੇਗਾ । ਸਾਰਿਆਂ ਨੇ ਪ੍ਰਣ ਕੀਤਾ ਕਿ ਉਹ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਹਮੇਸ਼ਾ ਪਾਲਣਾ ਕਰਦੇ ਰਹਿਣਗੇ।

Related Post