post

Jasbeer Singh

(Chief Editor)

Patiala News

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਸ਼ੈਸਨ 2024-25 ਤੋਂ ਆਲ-ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਅਤੇ ਪੰਜਾਬੀ ਯੂਨ

post-img

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਸ਼ੈਸਨ 2024-25 ਤੋਂ ਆਲ-ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਅਤੇ ਪੰਜਾਬੀ ਯੂਨੀਵਰਸਿਟੀ ਦੁਆਰਾ ਮਾਨਤਾ ਪ੍ਰਾਪਤ ਐੱਮ ਬੀ ਏ, ਐੱਮ ਸੀ ਏ ਅਤੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਯੋਗਾ ਕੋਰਸ ਸ਼ੁਰੂ ਕਰਨ ਦੀ ਪ੍ਰਵਾਨਗੀ ਪਟਿਆਲਾ: 01 ਅਗਸਤ : ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਮੌਜੂਦਾ ਸੈਸ਼ਨ 2024-2005 ਤੋਂ ਆਲ-ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਅਤੇ ਪੰਜਾਬੀ ਯੂਨੀਵਰਸਿਟੀ ਦੁਆਰਾ ਮਾਨਤਾ ਪ੍ਰਾਪਤ ਐੱਮਬੀਏ, ਐੱਮਸੀਏ ਅਤੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਯੋਗਾ ਲਈ ਦਾਖਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਕੋਰਸ ਪ੍ਰਬੰਧਕੀ ਖੇਤਰ, ਵਪਾਰ ਅਤੇ ਯੋਗਾ ਸਬੰਧਿਤ ਨੌਕਰੀਆਂ ਅਤੇ ਉਦਯੋਗਾਂ ਦੀਆਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਤਿਆਰ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਬਹੁ-ਰਾਸ਼ਟਰੀ ਕੰਪਨੀਆਂ, ਰਾਸ਼ਟਰੀ ਸੰਸਥਾਵਾਂ, ਫਰਮਾਂ ਅਤੇ ਕੰਪਨੀਆਂ ਵਿੱਚ ਨਵੀਆਂ ਸੰਭਾਵਨਾਵਾਂ ਅਤੇ ਨਵੇ ਮੌਕੇ ਪ੍ਰਦਾਨ ਕਰਦੇ ਹਨ। ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਫੈਕਲਟੀ ਮੈਂਬਰਾਂ ਅਤੇ ਸਟਾਫ਼ ਨੂੰ ਇਸ ਪ੍ਰਾਪਤੀ ਲਈ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਾਲਜ ਪ੍ਰਬਧਕੀ ਕਮੇਟੀ ਦੇ ਚੇਅਰਮੈਨ ਸੇਠ ਐਸ. ਕੇ. ਮੋਦੀ ਅਤੇ ਵਾਇਸ ਚੇਅਰਮੈਨ ਸ਼੍ਰੀ ਤਰੁਨ ਕੁਮਾਰ ਮੋਦੀ ਦੀ ਦੂਰਦਰਸ਼ੀ ਸੋਚ ਕਾਰਨ ਹੀ ਇਹ ਸੰਭਵ ਹੋ ਸਕਿਆ ਹੈ। ਉਨ੍ਹਾਂ ਨੇ ਕਿਹਾ ਕਿ ਕਾਲਜ ਵਿੱਚ ਚੱਲ ਰਹੇ ਬੀ.ਬੀ.ਏ., ਬੀ.ਕਾਮ. ਅਤੇ ਬੀ.ਸੀ.ਏ. ਅਤੇ ਹੋਰ ਕੋਰਸਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਆ ਪ੍ਰਾਪਤ ਕਰਨ ਲਈ ਇੱਧਰ-ਉੱਧਰ ਭਟਕਨਾ ਨਹੀਂ ਪਵੇਗਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਦੇ ਨਾਲ-ਨਾਲ ਕਾਲਜ ਨੂੰ ਇਸ ਸਾਲ ਤੋਂ ਬੈਚਲਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਚ ਇੱਕ ਵਾਧੂ ਯੂਨਿਟ ਜੋੜਨ ਦੀ ਪ੍ਰਵਾਨਗੀ ਵੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਨਵੇਂ ਕੋਰਸਾਂ ਕਰਕੇ ਸਾਡੇ ਵਿਦਿਆਰਥੀ ਇਨ੍ਹਾਂ ਖੇਤਰਾਂ ਵਿੱਚ ਵਿਸ਼ਵ-ਪੱਧਰੀ ਵਿਸ਼ੇਸ਼ ਪ੍ਰਬੰਧਨ, ਯੋਗਾ ਸਿੱਖਿਆ ਅਤੇ ਹੁਨਰ ਅਧਾਰਿਤ ਸਿਖਲਾਈ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਪਟਿਆਲਾ ਸ਼ਹਿਰ ਵਿੱਚ ਹੀ ਪ੍ਰਾਪਤ ਕਰ ਸਕਣਗੇ। ਇਨ੍ਹਾਂ ਕੋਰਸਾਂ ਵਿੱਚ ਤਰਤੀਬਵਾਰ, ਐੱਮ.ਬੀ.ਏ. ਵਿੱਚ 60 ਸੀਟਾਂ, ਐੱਮ ਸੀ ਏ ਵਿੱਚ 60 ਸੀਟਾਂ, ਪੀ.ਜੀ. ਡਿਪਲੋਮਾ ਇਨ ਯੋਗਾ ਵਿੱਚ 30 ਸੀਟਾਂ ਤੋਂ ਇਲਾਵਾ ਬੀ.ਬੀ.ਏ. ਵਿੱਚ ਅਤਿਰਿਕਤ 50 ਸੀਟਾਂ ਲਈ ਦਾਖ਼ਲੇ ਖੁੱਲੇ ਹਨ। ਹੋਰ ਵੇਰਵਿਆਂ ਲਈ ਕਾਲਜ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Related Post