post

Jasbeer Singh

(Chief Editor)

ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੇ ਤਸਕਰ ਨੂੰ ਕੀਤਾ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ

post-img

ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੇ ਤਸਕਰ ਨੂੰ ਕੀਤਾ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਅੰਮ੍ਰਿਤਸਰ, 29 ਜੁਲਾਈ 2025 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਨੈੱਟਵਰਕ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫ਼ੀਆ ਜਾਣਕਾਰੀ ਅਧਾਰਤ ਕਾਰਵਾਈ ਤਹਿਤ ਇਸ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਇਸ ਵਿੱਚ ਸ਼ਾਮਲ ਇੱਕ ਤਸਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਡੀ. ਜੀ. ਪੀ. ਪੰਜਾਬ ਨੇ ਦਿੱਤੀ ਜਾਣਕਾਰੀ ਡੀ. ਜੀ. ਪੀਭ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਹਥਿਆਰਾਂ ਦੀ ਇਹ ਖੇਪ ਚੁੱਕੀ ਸੀ ਅਤੇ ਉਨ੍ਹਾਂ ਨੂੰ ਅਪਰਾਧਿਕ ਤੱਤਾਂ ਨੂੰ ਸੌਂਪਣ ਲਈ ਰਵਾਨਾ ਹੋਇਆ ਸੀ, ਪਰ ਪੁਲਿਸ ਨੇ ਸਮੇਂ ਸਿਰ ਉਸ ਨੂੰ ਫੜ ਲਿਆ। ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਇੱਕ ਤਸਕਰ ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ। ਬਰਾਮਦ ਕੀਤੇ ਗਏ ਹਥਿਆਰ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸੌਂਪੇ ਜਾਣੇ ਸਨ। ਐਫ. ਆਈ. ਆਰ. ਕੀਤੀ ਜਾ ਚੁੱਕੀ ਹੈ ਦਰਜ ਇਸ ਪੂਰੇ ਮਾਮਲੇ ਵਿੱਚ ਐਸ. ਐਸ. ਓ. ਸੀ. ਅੰਮ੍ਰਿਤਸਰ ਵਿੱਚ ਇੱਕ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਵਿਸ਼ੇਸ਼ ਪੁਲਿਸ ਟੀਮ ਹੁਣ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਦੇਸ਼-ਵਿਦੇਸ਼ ਨਾਲ ਇਸ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਨਸ਼ਿਆਂ ਅਤੇ ਅੱਤਵਾਦ ਦੇ ਗਠਜੋੜ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਅਜਿਹੇ ਕਿਸੇ ਵੀ ਤੱਤ ਨੂੰ ਨਹੀਂ ਬਖਸ਼ਾਂਗੇ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ।

Related Post