

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਪਿਸਤੌਲ, ਚਾਰ ਮੈਗਜ਼ੀਨ ਬਰਾਮਦ ਕਰਕੇ ਉਨ੍ਹਾਂ ਨੂੰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਡੀਜੀਪੀ ਯਾਦਵ ਨੇ ਦੱਸਿਆ ਕਿ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਮੁਲਜ਼ਮ ਜਤਿੰਦਰ ਸਿੰਘ ਅਤੇ ਉਸ ਦਾ ਸਾਥੀ ਨਵਤੇਜ ਸਿੰਘ ਸਰਹੱਦ ਪਾਰੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਦੋ ਸ਼ੱਕੀਆਂ ਕੋਲੋਂ ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠਾਣਾ ਦੇ ਰਹਿਣ ਵਾਲੇ ਜਤਿੰਦਰ ਸਿੰਘ ਅਤੇ ਮੁਹਾਵਾ ਦੇ ਰਹਿਣ ਵਾਲੇ ਨਵਤੇਜ ਸਿੰਘ ਵਜੋਂ ਹੋਈ ਹੈ।