post

Jasbeer Singh

(Chief Editor)

National

ਟੈਂਕ ਦੇ ਅਭਿਆਸ ਦੌਰਾਨ ਨਹਿਰ ਵਿਚ ਡਿੱਗਣ ਕਾਰਨ ਫ਼ੌਜੀ ਜਵਾਨ ਦੀ ਹੋਈ ਮੌਤ

post-img

ਟੈਂਕ ਦੇ ਅਭਿਆਸ ਦੌਰਾਨ ਨਹਿਰ ਵਿਚ ਡਿੱਗਣ ਕਾਰਨ ਫ਼ੌਜੀ ਜਵਾਨ ਦੀ ਹੋਈ ਮੌਤ ਜੈਪੁਰ, 4 ਦਸੰਬਰ 2025 : ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ’ਚ ਰੈਗੂਲਰ ਫੌਜੀ ਅਭਿਆਸ ਦੌਰਾਨ ਇੰਦਰਾ ਗਾਂਧੀ ਨਹਿਰ ’ਚ ਟੈਂਕ ਡੁੱਬਣ ਕਾਰਨ ਇਕ ਜਵਾਨ ਦੀ ਮੌਤ ਹੋ ਗਈ । ਪੁਲਸ ਮੁਤਾਬਕ ਇਹ ਹਾਦਸਾ ਮੰਗਲਵਾਰ ਨੂੰ ਵਾਪਰਿਆ ਅਤੇ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਸ਼ਾਮ ਤਕ ਲਾਸ਼ ਨੂੰ ਬਾਹਰ ਕਢਿਆ ਜਾ ਸਕਿਆ । ਪੁਲਸ ਨੇ ਘਟਨਾ ਬਾਰੇ ਕੀ ਦੱਸਿਆ ਪੁਲਸ ਨੇ ਦਸਿਆ ਕਿ ਇਕ ਨਿਯਮਿਤ ਸਿਖਲਾਈ ਅਭਿਆਸ ਚੱਲ ਰਿਹਾ ਸੀ, ਜਿਸ ਵਿਚ ਬਖਤਰਬੰਦ ਵਾਹਨ ਨਹਿਰ ਪਾਰ ਕਰਨ ਦਾ ਅਭਿਆਸ ਕਰ ਰਹੇ ਸਨ । ਇਸ ਦੌਰਾਨ ਇਕ ਟੈਂਕ ਨਹਿਰ ਦੇ ਵਿਚਕਾਰ ਫਸ ਗਿਆ ਅਤੇ ਡੁੱਬਣ ਲੱਗਾ। ਟੈਂਕ ਵਿਚ ਦੋ ਸਿਪਾਹੀ ਮੌਜੂਦ ਸਨ, ਇਕ ਬਾਹਰ ਨਿਕਲਣ ਵਿਚ ਕਾਮਯਾਬ ਹੋ ਗਿਆ ਜਦਕਿ ਦੂਜਾ ਫਸ ਗਿਆ । ਸੂਚਨਾ ਮਿਲਦਿਆਂ ਹੀ ਪੁਲਸ, ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਸਿਵਲ ਡਿਫੈਂਸ ਦੀਆਂ ਟੀਮਾਂ ਮੌਕੇ ਉਤੇ ਪਹੁੰਚੀਆਂ ਪਰ ਟੈਂਕ ਕਰੀਬ 25 ਫੁੱਟ ਡੂੰਘੀ ਨਹਿਰ ’ਚ ਡੁੱਬ ਗਿਆ। ਉਨ੍ਹਾਂ ਦਸਿਆ ਕਿ ਗੋਤਾਖੋਰਾਂ ਅਤੇ ਬਚਾਅ ਕਰਮਚਾਰੀਆਂ ਨੇ ਲਾਸ਼ ਨੂੰ ਬਰਾਮਦ ਕਰ ਲਿਆ ਹੈ ਅਤੇ ਅੱਜ ਪੋਸਟਮਾਰਟਮ ਕੀਤਾ ਜਾਵੇਗਾ ।

Related Post

Instagram