

ਜੰਮੂ-ਕਸ਼ਮੀਰ ਖੇਤਰ ਵਿਖੇ ਫੌਜ ਨੇ ਕੀਤੀ ਤਲਾਸ਼ੀ ਮੁਹਿੰਮ ਸ਼ੁਰੂ ਜੰਮੂ ਕਸ਼ਮੀਰ, 26 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ ਵਿਖੇ ਕੰਟਰੋਲ ਰੇਖਾ ਤੇ ਭਾਰਤੀ ਫੌਜ ਨੇ ਤਲਾਸ਼ੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਦੱਸਣਯੋਗ ਹੈ ਕਿ ਉਕਤ ਮੁਹਿੰਮ ਫੌਜ ਵਲੋਂ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਬੋਨਿਆਰ ਸੈਕਟਰ ਵਿੱਚ ਕੰਟਰੋਲ ਰੇਖਾ (ਐਲ. ਓ. ਸੀ.) ਦੇ ਨਾਲ ਕੁਝ ਸ਼ੱਕੀ ਗਤੀਵਿਧੀਆਂ ਦੇਖਣ ਤੋਂ ਬਾਅਦ ਸ਼ੁਰੂ ਕੀਤੀ ਗਈ ਹੈ। ਫੌਜੀ ਅਧਿਕਾਰੀਆਂ ਨੇ ਕਿਹਾ ਕਿ ਫੌਜ ਨੇ ਸੋਮਵਾਰ ਸਵੇਰੇ ਉੱਤਰੀ ਕਸ਼ਮੀਰ ਜਿ਼ਲ੍ਹੇ ਦੇ ਬੋਨਿਆਰ ਸੈਕਟਰ ਵਿੱਚ ਟੋਰਨਾ ਖੇਤਰ ਦੇ ਨੇੜੇ ਕੁਝ ਸ਼ੱਕੀ ਗਤੀਵਿਧੀਆਂ ਵੇਖੀਆਂ ਅਤੇ ਉਸ ਦਿਸ਼ਾ ਵਿੱਚ ਗੋਲੀਬਾਰੀ ਕੀਤੀ, ਜਿਸ ਤੇ ਤੁਰੰਤ ਖੇਤਰ ਵਿੱਚ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਇਹ ਅਜੇ ਵੀ ਜਾਰੀ ਹੈ।