ਸ਼ਹੀਦੀ ਸਭਾ ਦੌਰਾਨ ਚਾਰ 4 ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਹੋਵੇਗੀ ਤਾਇਨਾਤੀ : ਡੀ. ਆਈ. ਜੀ. ਹਰਚਰਨ
ਸ਼ਹੀਦੀ ਸਭਾ ਦੌਰਾਨ ਚਾਰ 4 ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਹੋਵੇਗੀ ਤਾਇਨਾਤੀ : ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਸ਼੍ਰੀ ਫਤਿਹਗੜ੍ਹ ਸਾਹਿਬ : ਪੰਜਾਬ ਦੇ ਇਤਿਹਾਸਕ ਸ਼ਹਿਰ ਤੇ ਜਿਲਾ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਦਿਨਾਂ ਦੌਰਾਨ ਪੁਲਸ ਵਿਭਾਗ ਵੱਲੋ ਕਰੀਬ 4 ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮਾਂ ‘ਤੇ ਅਧਿਕਾਰੀ ਤਾਇਨਾਤੀ ਕੀਤੀ ਜਾਵੇਗੀ, ਇਸਦੇ ਨਾਲ ਨਾਲ ਵੱਖੋ ਵੱਖ ਸਮਾਜ ਸੇਵੀ ਸੰਸਥਾਵਾਂ ‘ਤੇ ਵਲੰਟੀਆਰਾਂ ਦੀਆਂ ਸੇਵਾਵਾਂ ਵੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਲਈ ਲਗਾਈਆਂ ਜਾਣਗੀਆਂ । ਇਹ ਜਾਣਕਾਰੀ ਡੀ. ਆਈ. ਜੀ. ਰੂਪ ਨਗਰ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਪੁਲਸ ਜਿਲ੍ਹਾ ਮੁੱਖੀ ਸ਼੍ਰੀ ਫਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਬੱਚਤ ਭਵਨ ਵਿਖੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਤੀ । ਇਸ ਮੌਕੇ ਉਨ੍ਹਾਂ ਸਮੁੱਚੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਅਪਣੀ ਡਿਊਟੀ ਪੂਰੀ ਤਨਦੇਹੀ ਅਤੇ ਸ਼ਰਧਾ ਭਾਵਨਾ ਨਾਲ ਨਿਭਾਉਣ ਲਈ ਕਿਹਾ । ਇਸ ਮੌਕੇ ਸ਼ਹੀਦੀ ਸਭਾ ਦੌਰਾਨ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਟਰੈਫਿਕ ਦੇ ਬਦਲਵੇਂ ਰੂਟਾਂ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ । ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਚਲਾਈ ਜਾਂਦੀ ਸਟਲ ਬੱਸ ਸੇਵਾ ਦੇ ਘੇਰੇ ਵਿੱਚ ਇਸ ਵਾਰ ਵਾਧਾ ਕੀਤਾ ਜਾਵੇਗਾ ਅਤੇ ਇੰਨਾਂ ਬੱਸਾਂ ਵਿੱਚ ਚੜ੍ਹਨ ‘ਤੇ ਉਤਰਨ ਲਈ ਇਸ ਵਾਰ 04 ਦੀ ਥਾਂ 08 ਪੁਆਇੰਟ ਬਣਾਏ ਜਾਣਗੇ । ਉਨ੍ਹਾਂ ਨੇ ਦੱਸਿਆ ਕਿ ਪੁਲਿਸ ਸਹਾਇਤਾ ਕੇਂਦਰ ਵੀ ਬਣਾਏ ਜਾਣਗੇ ‘ਤੇ ਫੋਰਸ ਦੇ ਰਹਿਣ ਵਾਸਤੇ ਵਧੀਆ ਪ੍ਰਬੰਧ ਕੀਤੇ ਜਾਣਗੇ, ਇਸਦੇ ਨਾਲ ਨਾਲ ਜਿਹੜੇ ਪੁਲਸ ਅਧਿਕਾਰੀਆਂ ‘ਤੇ ਮੁਲਾਜ਼ਮਾਂ ਨੇ ਪਿਛਲੇ ਸਾਲਾਂ ਦੌਰਾਨ ਸ਼ਹੀਦੀ ਸਭਾ ਮੌਕੇ ਸੇਵਾਵਾਂ ਨਿਭਾਈਆਂ ਹਨ, ਉਨ੍ਹਾਂ ਦੀ ਡਿਊਟੀ ਵੀ ਉਚੇਚੇ ਤੌਰ ਉੱਤੇ ਲਗਾਈ ਜਾਵੇਗੀ । ਡੀ. ਆਈ. ਜੀ. ਭੁੱਲਰ ਨੇ ਲੰਗਰ ਲਾਉਣ ਵਾਲੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਲੰਗਰ ਸੜਕਾਂ ਤੋਂ ਪਿੱਛੇ ਹੱਟ ਕੇ ਲਗਾਏ ਜਾਣ ਤਾਂ ਜੋ ਸੰਗਤਾਂ ਦੀ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਇਸਦੇ ਨਾਲ ਨਾਲ ਉਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੀ ਸੰਗਤ ਨਾਲ ਪੂਰੀ ਨਿਮਰਤਾ ‘ਤੇ ਪਿਆਰ ਨਾਲ ਗੱਲਬਾਤ ਕੀਤੀ ਜਾਵੇ । ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ। ਪੁਲਸ ਸੰਗਤ ਦੀ ਸੇਵਾ ਵਿੱਚ ਹਰ ਪਲ ਹਾਜ਼ਰ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.