post

Jasbeer Singh

(Chief Editor)

Punjab

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

post-img

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੰੁ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਦੱਸਣਯੋਗ ਹੈ ਕਿ ਉਪਰੋਕਤ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਸ਼ਨੀਵਾਰ ਨੂੰ ਦਿੱਤੀ ਗਈ ਸੀ ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਪੁਲਸ ਵਲੋਂ ਸਿਰਫ਼ 24 ਘੰਟਿਆਂ ਦੇ ਸਮੇਂ ਵਿਚਕਾਰ ਹੀ ਫਿ਼ਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਮ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦੇ ਨਾਮਜ਼ਦ ਕੀਤੇ ਦੋ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਦੱਸਣਯੋਗ ਹੈ ਕਿ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਅੰਮ੍ਰਿਤਸਰ ਏਅਰਪੋਰਟ ਨੂੰ ਦਿੱਤੀ ਗਈ ਸੀ। ਈਮੇਲ ਅੰਮ੍ਰਿਤਸਰ ਏਅਰਪੋਰਟ ਅਥਾਰਟੀ ਨੂੰ ਭੇਜੀ ਗਈ ਸੀ। ਈਮੇਲ ਵਿੱਚ ਮੁਲਜ਼ਮਾਂ ਨੇ ਹਵਾਈ ਅੱਡੇ ਵਿੱਚ ਵੱਖ-ਵੱਖ ਥਾਵਾਂ ’ਤੇ ਕੁੱਲ 6 ਬੰਬ ਰੱਖਣ ਦਾ ਦਾਅਵਾ ਕੀਤਾ ਸੀ। ਮੁਲਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ 1 ਕਰੋੜ ਰੁਪਏ ਦਿੱਤੇ ਜਾਣ, ਨਹੀਂ ਤਾਂ ਉਹ ਏਅਰਪੋਰਟ ਨੂੰ ਬੰਬ ਨਾਲ ਉਡਾ ਦੇਣਗੇ। ਈਮੇਲ ਵਿੱਚ ਦਿੱਤੀ ਗਈ ਜਾਣਕਾਰੀ ਅੰਮ੍ਰਿਤਸਰ ਪੁਲਿਸ ਨਾਲ ਸਾਂਝੀ ਕੀਤੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦਾ ਸਾਈਬਰ ਵਿਭਾਗ ਸਰਗਰਮ ਹੋ ਗਿਆ। ਅੰਮ੍ਰਿਤਸਰ ਪੁਲਿਸ ਦੀ ਸਾਈਬਰ ਕ੍ਰਾਈਮ ਟੀਮ ਨੇ ਈਮੇਲ ਭੇਜਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਈਪੀ ਐਡਰੈੱਸ ਤੋਂ ਮੁਲਜ਼ਮ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲੀਸ ਨੂੰ ਦੋ ਹੋਰ ਮੁਲਜ਼ਮਾਂ ਬਾਰੇ ਦੱਸਿਆ। ਪੁਲਿਸ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੁਰਦੇਵ ਨੂੰ ਹਿਰਾਸਤ ਵਿੱਚ ਲੈ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਗੁਰਦੇਵ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।

Related Post