
22 ਪਾਕਿਸਤਾਨੀ ਨਾਗਰਿਕਾਂ ਨੂੰ ਪਨਾਹ ਦੇਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ
- by Jasbeer Singh
- October 8, 2024

22 ਪਾਕਿਸਤਾਨੀ ਨਾਗਰਿਕਾਂ ਨੂੰ ਪਨਾਹ ਦੇਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਬੰਗਲੁਰੂ : ਬੈਂਗਲੁਰੂ ਪੁਲਸ ਨੇ ਪਰਵੇਜ਼ ਨਾਂ ਦੇ ਵਿਅਕਤੀ ਨੂੰ ਕਥਿਤ ਤੌਰ ’ਤੇ 22 ਪਾਕਿਸਤਾਨੀ ਨਾਗਰਿਕਾਂ ਦੀ ਮਦਦ ਕਰਨ ਅਤੇ ਪਨਾਹ ਦੇਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਗਲੁਰੂ ਅਤੇ ਕਰਨਾਟਕ ਦੇ ਹੋਰ ਹਿੱਸਿਆਂ ਵਿਚ ਹਿੰਦੂ ਨਾਵਾਂ ਦੇ ਇੱਕ ਪਰਿਵਾਰ ਦੇ ਚਾਰ ਮੈਂਬਰ, ਜੋ ਕਿ ਪਾਕਿਸਤਾਨੀ ਨਾਗਰਿਕ ਸਨ, ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਤੋਂ ਬਾਅਦ ਇੱਥੇ ਪੀਨੀਆ ਤੋਂ ਤਿੰਨ ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਦਾਵਾਂਗੇਰੇ ਜਿਲ੍ਹੇ ਵਿਚੋਂ ਵੀ ਪਾਕਿਸਤਾਨੀਆਂ ਨੂੰ ਹਿਰਾਸਤ ਵਿਚ ਲਿਆ। ਮਾਮਲੇ ਦੀ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਪਰਵੇਜ਼ ਇਨ੍ਹਾਂ ਪਾਕਿਸਤਾਨੀਆਂ ਨੂੰ ਉਨ੍ਹਾਂ ਦੇ ਬਦਲੇ ਹੋਏ ਨਾਵਾਂ ਵਾਲੇ ਸਾਰੇ ਦਸਤਾਵੇਜ਼ ਦਿਵਾਉਣ ਵਿਚ ਮਦਦ ਕਰ ਰਿਹਾ ਸੀ।