
 (26)-1729772323.jpg)
ਮੋਗਾ, ਪੰਜਾਬ: ਮੋਗਾ ਜ਼ਿਲੇ ਵਿੱਚ ਬੀਤੀ ਰਾਤ ਨੂੰ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ, ਜੋ ਕਿ ਈਸੇ ਖਾਂ ਦੇ ਐੱਸਐੱਚਓ ਹਨ, ਤੇ 2 ਹੋਰ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਉਪਰ ਅਫੀਮ ਤਸਕਰਾਂ ਦੀ ਮਦਦ ਕਰਨ ਦਾ ਗੰਭੀਰ ਦੋਸ਼ ਲਾਇਆ ਗਿਆ ਹੈ।ਪੁਲਿਸ ਨੇ ਅਰਸ਼ਪ੍ਰੀਤ ਕੌਰ ਗਰੇਵਾਲ, ਮੁਨਸ਼ੀ ਗੁਰਪ੍ਰੀਤ ਸਿੰਘ, ਚੌਕੀ ਇੰਚਾਰਜ ਬਲਖੰਡੀ, ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ, ਜਿਸ ਵਿੱਚ ਪੁਲਿਸ ਮੁਲਾਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਿਕ, 1 ਅਕਤੂਬਰ ਨੂੰ ਪੁਲਿਸ ਨੇ ਅਮਰਜੀਤ ਸਿੰਘ ਵਾਸੀ ਦਾਤੇਵਾਲ ਰੋਡ ਕੋਟ ਈਸੇ ਖਾਂ ਤੋਂ 2 ਕਿਲੋ ਅਫੀਮ ਬਰਾਮਦ ਕੀਤੀ ਸੀ, ਜਦਕਿ ਉਸ ਦੇ ਭਰਾ ਕੋਲੋਂ 3 ਕਿਲੋ ਅਫੀਮ ਵੀ ਮਿਲੀ ਸੀ। ਤਿੰਨਾਂ ਪੁਲਿਸ ਮੁਲਾਜ਼ਮਾਂ ਨੇ ਇੱਕ ਪ੍ਰਾਈਵੇਟ ਵਿਅਕਤੀ ਨਾਲ 8 ਲੱਖ ਰੁਪਏ ਵਿੱਚ ਸੌਦਾ ਕੀਤਾ ਅਤੇ 5 ਲੱਖ ਰੁਪਏ ਲੈ ਕੇ ਚਲੇ ਗਏ।ਇਸ ਕਾਰਵਾਈ ਨੇ ਸਥਾਨਕ ਪੂਰੇ ਇਲਾਕੇ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ ਅਤੇ ਲੋਕਾਂ ਵਿੱਚ ਚਿੰਤਾ ਵਧੀ ਹੈ।