
ਮਨੀ ਲਾਂਡਰਿੰਗ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ ਹੋਇਆ ਵਾਧਾ
- by Jasbeer Singh
- July 3, 2024

ਮਨੀ ਲਾਂਡਰਿੰਗ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ ਹੋਇਆ ਵਾਧਾ ਦਿੱਲੀ, 3 ਜੁਲਾਈ : ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 12 ਜੁਲਾਈ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਸਾਹਮਣੇ ਪੇਸ਼ ਹੋਏ। ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਨੇ 21 ਮਾਰਚ 2024 ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਅਦਾਲਤ ਨੇ ਸੀਐੱਮ ਕੇਜਰੀਵਾਲ ਦੀ ਉਸ ਪਟੀਸ਼ਨ `ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ `ਚ ਉਨ੍ਹਾਂ ਮੰਗ ਕੀਤੀ ਹੈ ਕਿ ਮੈਡੀਕਲ ਬੋਰਡ ਨਾਲ ਸਲਾਹ-ਮਸ਼ਵਰੇ ਦੌਰਾਨ ਉਨ੍ਹਾਂ ਦੀ ਪਤਨੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਸਬੰਧ ਵਿਚ ਅਦਾਲਤ 6 ਜੁਲਾਈ ਨੂੰ ਆਪਣਾ ਫ਼ੈਸਲਾ ਸੁਣਾਏਗੀ।