go to login
post

Jasbeer Singh

(Chief Editor)

National

ਅੱਜ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ

post-img

ਅੱਜ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ 4 ਵਜੇ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ । ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਦਾ ਜੇਲ ਤੋਂ ਬਾਹਰ ਆਉਣ ਮਗਰੋਂ ਵਿਧਾਨ ਸਭਾ ਲਈ ਪਹਿਲਾ ਸੰਬੋਧਨ ਹੋਵੇਗਾ। ਦਿੱਲੀ ਵਿਧਾਨ ਸਭਾ ਦੀ ਸੀਟ ਨੰਬਰ 1 `ਤੇ ਪਿਛਲੇ 10 ਸਾਲਾਂ ਤੋਂ ਬੈਠੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਟ ਬਦਲ ਗਈ । ਵੀਰਵਾਰ ਨੂੰ ਕੇਜਰੀਵਾਲ ਨੂੰ ਸਦਨ ਦੀ ਸੀਟ ਨੰਬਰ 41 ਮਿਲੀ ਹੈ। ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਦੀ ਸੀਟ ਨੂੰ 19 ਨੰਬਰ ਤੋਂ ਬਦਲ ਕੇ ਨੰਬਰ 1 ਤੇ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਦੀਆਂ ਸੀਟਾਂ ਦਾ ਇਹ ਬਦਲਾਅ ਕੇਜਰੀਵਾਲ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੋਇਆ ਹੈ।

Related Post