go to login
post

Jasbeer Singh

(Chief Editor)

Latest update

ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਰਾਜ ਪੱਧਰੀ ਸਮਾਰੋਹ ਵਜੋਂ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ:

post-img

ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਰਾਜ ਪੱਧਰੀ ਸਮਾਰੋਹ ਵਜੋਂ ਮਨਾਇਆ ਜਾਵੇਗਾ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਸੰਗਰੂਰ, 9 ਜੁਲਾਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਰੋਹ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਨੇ ਇਸ ਸਬੰਧੀ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਮੁੱਚੇ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਐਸ.ਪੀ ਰਾਕੇਸ਼ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਆਰ.ਟੀ.ਓ ਕੁਲਦੀਪ ਬਾਵਾ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਦੂਰੋਂ ਨੇੜਿਓਂ ਪੁੱਜਣ ਵਾਲੀਆਂ ਸ਼ਖਸੀਅਤਾਂ ਤੇ ਆਮ ਲੋਕਾਂ ਦੀ ਸੁਰੱਖਿਆ, ਨਿਰਵਿਘਨ ਆਵਾਜਾਈ ਅਤੇ ਵਾਹਨਾਂ ਲਈ ਪਾਰਕਿੰਗ ਵਿਵਸਥਾ, ਸ਼ਹਿਰ ਨੂੰ ਆਉਂਦੇ ਰਸਤਿਆਂ ਦੀ ਸਾਫ਼ ਸਫਾਈ, ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਐਂਬੂਲੈਂਸ ਤੇ ਹੋਰ ਐਮਰਜੈਂਸੀ ਸਿਹਤ ਸੇਵਾਵਾਂ ਦੀ ਉਪਲਬਧਤਾ, ਸ਼ਹੀਦੀ ਸਮਾਰਕ ਦੀ ਸਾਫ਼ ਸਫਾਈ ਤੇ ਸਜਾਵਟ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਕਰਨੇ ਯਕੀਨੀ ਬਣਾਏ ਜਾਣ । ਮੀਟਿੰਗ ਦੌਰਾਨ ਉਨ੍ਹਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ, ਸਕੱਤਰ ਜ਼ਿਲ੍ਹਾ ਪਰਿਸ਼ਦ, ਫਾਇਰ ਅਫ਼ਸਰ, ਕਾਰਜਸਾਧਕ ਅਫ਼ਸਰ ਸੁਨਾਮ, ਡੀ.ਐਫ.ਐਸ.ਸੀ, ਨਾਇਬ ਤਹਿਸੀਲਦਾਰ ਚੀਮਾ, ਲੋਕ ਨਿਰਮਾਣ ਵਿਭਾਗ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ।

Related Post