ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 3 ਤਹਿਤ ਸੁਨਾਮ ਅਤੇ ਭਵਾਨੀਗੜ੍ਹ ਵਿਖੇ ਬਲਾਕ ਪੱਧਰੀ ਖੇਡਾਂ ਜੋਸ਼ੋ ਖਰੋਸ਼ ਨਾਲ ਸ਼ੁਰੂ
- by Jasbeer Singh
- September 3, 2024
ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 3 ਤਹਿਤ ਸੁਨਾਮ ਅਤੇ ਭਵਾਨੀਗੜ੍ਹ ਵਿਖੇ ਬਲਾਕ ਪੱਧਰੀ ਖੇਡਾਂ ਜੋਸ਼ੋ ਖਰੋਸ਼ ਨਾਲ ਸ਼ੁਰੂ 11 ਸਤੰਬਰ ਤੱਕ 8 ਬਲਾਕਾਂ ਵਿੱਚ ਹੋਣਗੇ ਦਿਲਚਸਪ ਖੇਡ ਮੁਕਾਬਲੇ ਸੁਨਾਮ/ਭਵਾਨੀਗੜ੍ਹ/ਸੰਗਰੂਰ, 3 ਸਤੰਬਰ : ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-3) ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਤੋਂ ਆਰੰਭ ਹੋ ਗਏ ਹਨ। ਅੱਜ ਪਹਿਲੇ ਦਿਨ ਬਲਾਕ ਸੁਨਾਮ ਊਧਮ ਸਿੰਘ ਵਾਲਾ ਅਤੇ ਬਲਾਕ ਭਵਾਨੀਗੜ੍ਹ ਵਿਖੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਹਿੱਸਾ ਲਿਆ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹਨਾਂ ਖੇਡ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 8 ਬਲਾਕਾਂ ਵਿੱਚ ਵੱਖ-ਵੱਖ 7 ਖੇਡਾਂ ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਇਲ), ਕਬੱਡੀ (ਸਰਕਲ ਸਟਾਇਲ), ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸਿੰਗ) ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਬਲਾਕ ਪੱਧਰੀ ਖੇਡ ਮੁਕਾਬਲੇ 11 ਸਤੰਬਰ ਤੱਕ ਚੱਲਣਗੇ । ਉਹਨਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਦੇ ਪਿੰਡ ਪੰਨਵਾਂ ਦੇ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਰਾਹੁਲ ਕੌਸ਼ਲ, ਡੀ.ਐਸ.ਪੀ ਭਵਾਨੀਗੜ੍ਹ ਵਲੋਂ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ ਪ੍ਰਧਾਨ ਨਗਰ ਕੌਂਸਲ ਭਵਾਨੀਗੜ੍ਹ ਅਤੇ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ ਟਰੱਕ ਯੂਨੀਅਨ ਵੀ ਮੌਜੂਦ ਸਨ । ਅੱਜ ਦੇ ਖੇਡਾਂ ਸਬੰਧੀ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਵਿਖੇ ਖੋਹ-ਖੋਹ (ਅੰ-14 ਲੜਕੇ) ਦੇ ਮੁਕਾਬਲੇ ਵਿੱਚ ਸ.ਸ.ਸ.ਸਕੂਲ ਮਾਝੀ ਦੀ ਟੀਮ ਜੇਤੂ ਰਹੀ। ਗੇਮ ਕਬੱਡੀ (ਨੈਸ਼ਨਲ ਸਟਾਇਲ) ਅੰ-17 ਲੜਕੇ ਦੇ ਮੁਕਾਬਲੇ ਦੌਰਾਨ ਪਿੰਡ ਪੰਨਵਾ ਦੀ ਟੀਮ ਨੇ ਪਿੰਡ ਬਲਿਆਲ ਦੀ ਟੀਮ ਨੂੰ 45-38 ਪੁਆਇੰਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਬਲਾਕ ਸੁਨਾਮ ਵਿਖੇ ਕਬੱਡੀ (ਸਰਕਲ ਸਟਾਇਲ) ਅੰ-14 (ਲੜਕੇ) ਦੇ ਮੁਕਾਬਲੇ ਦੌਰਾਨ ਸ.ਸ.ਸ.ਸਕੂਲ (ਸਕੂਲ ਆਫ ਐਮੀਨੈਂਸ) ਛਾਜਲੀ, ਸਰਕਾਰੀ ਹਾਈ ਸਕੂਲ ਮੋਜੋਵਾਲ ਅਤੇ ਸਰਕਾਰੀ ਹਾਈ ਸਕੂਲ ਰਾਮਗੜ੍ਹ ਜਵੰਧੇ ਦੀ ਟੀਮ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ । ਵਾਲੀਬਾਲ (ਸਮੈਸ਼ਿੰਗ)- ਅੰ-14 (ਲੜਕੀਆਂ) ਦੇ ਮੁਕਾਬਲੇ ਦੌਰਾਨ ਸੰਤ ਈਸਰ ਸਿੰਘ ਪਬਲਿਕ ਸਕੂਲ, ਛਾਹੜ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ, ਛਾਜਲੀ ਨੇ ਦੂਸਰਾ ਸਥਾਨ ਹਾਸਿਲ ਕੀਤਾ। ਐਥਲੈਟਿਕਸ- ਅੰ-14 (ਲੜਕੇ) ਈਵੈਂਟ ਸ਼ਾਟ ਪੁੱਟ ਵਿੱਚ ਪਰਵੀਰ ਸਿੰਘ, ਜੋਬਨਪ੍ਰੀਤ ਸਿੰਘ ਅਤੇ ਰੂਪਰਾਮ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-14 (ਲੜਕੀਆਂ) ਈਵੈਂਟ ਸ਼ਾਟਪੁੱਟ ਵਿੱਚ ਜਪਲੀਨ ਕੌਰ, ਵੀਰਪਾਲ ਕੌਰ ਅਤੇ ਪਲਕਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-17 (ਲੜਕੀਆਂ) ਈਵੈਂਟ ਸ਼ਾਟਪੁੱਟ ਵਿੱਚ ਰਾਜਦੀਪ ਕੌਰ, ਜਸਲੀਨ ਕੌਰ ਅਤੇ ਸਿਮਰਨ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21 (ਵੂਮੈਨ) ਈਵੈਂਟ ਸ਼ਾਟਪੁੱਟ ਵਿੱਚ ਅਰਸ਼ਪ੍ਰੀਤ ਕੌਰ, ਰਾਜਪ੍ਰੀਤ ਕੌਰ ਅਤੇ ਕਿਰਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ । ਕਬੱਡੀ (ਨੈਸ਼ਨਲ ਸਟਾਇਲ)- ਅੰ-14(ਲੜਕੀਆਂ) ਦੇ ਹੋਏ ਫਾਈਨਲ ਮੁਕਾਬਲੇ ਦੌਰਾਨ ਅਕਾਲ ਅਕੈਡਮੀ ਗੰਢੂਆਂ ਦੀ ਟੀਮ ਨੇ ਪਿੰਡ ਘਾਸੀਵਾਲਾ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ।
Related Post
Popular News
Hot Categories
Subscribe To Our Newsletter
No spam, notifications only about new products, updates.