
ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਅਤੇ ਉਨ੍ਹਾਂ ਸਾਥ ਦੇਣ ਵਾਲਿਆਂ ਖਿਲਾਫ ਪਿੰਡ ਚਪੜ ਦੀ ਪੰਚਾਇਤ ਨੇ ਪਾ
- by Jasbeer Singh
- April 4, 2025

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਅਤੇ ਉਨ੍ਹਾਂ ਸਾਥ ਦੇਣ ਵਾਲਿਆਂ ਖਿਲਾਫ ਪਿੰਡ ਚਪੜ ਦੀ ਪੰਚਾਇਤ ਨੇ ਪਾਇਆ ਮਤਾ - ਪਿੰਡ ਚਪੜ ਦੀ ਪੰਚਾਇਤ ਨੇ ਪਾਇਆ ਮਤਾ ਨਸ਼ਾ ਵੇਚਣ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਦਾ ਕੀਤਾ ਜਾਵੇਗਾ ਪਿੰਡ 'ਚ ਬਾਈਕਾਟ ਘਨੌਰ, 4 ਅਪ੍ਰੈਲ : ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ੇ ਵਿਰੁੱਧ" ਵਿੱਢੀ ਗਈ ਮੁਹਿੰਮ ਤਹਿਤ ਅੱਜ ਪਿੰਡ ਚਪੜ ਦੀ ਗ੍ਰਾਮ ਪੰਚਾਇਤ ਵੱਲੋਂ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨਾਲ ਸਰਪੰਚ ਹਰਪ੍ਰੀਤ ਸਿੰਘ ਅਤੇ ਆਪ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਟਮਾਟਰ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ, ਜਿਸ ਵਿਚ ਸਾਰਿਆਂ ਦੀ ਸਹਿਮਤੀ ਨਾਲ ਪੰਚਾਇਤ ਵੱਲੋਂ ਇੱਕ ਮਤਾ ਪਾਇਆ ਗਿਆ ਕਿ ਜੇਕਰ ਪਿੰਡ ਦਾ ਕੋਈ ਵਿਅਕਤੀ ਨਸ਼ਾ ਵੇਚਦਾ ਫੜਿਆ ਗਿਆ ਜਾਂ ਪਿੰਡ ਦੇ ਵਿਅਕਤੀ ਦਾ ਕਿਸੇ ਵੀ ਚੋਰੀ ਵਿੱਚ ਨਾਮ ਸ਼ਾਮਲ ਹੋਇਆ ਤਾਂ ਪੰਚਾਇਤ ਉਸ ਵਿਅਕਤੀ ਦਾ ਸਾਥ ਨਹੀਂ ਦੇਵੇਗੀ ਅਤੇ ਪੰਚਾਇਤ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵਿਚ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਕਰੇਗੀ । ਉਨ੍ਹਾਂ ਮਤੇ 'ਚ ਲਿਖਿਆ ਕਿ ਜੇਕਰ ਪਿੰਡ ਦਾ ਕੋਈ ਮੋਹਤਬਰ ਵਿਅਕਤੀ, ਸਰਪੰਚ, ਪੰਚਾਇਤ ਮੈਂਬਰ, ਨੰਬਰਦਾਰ ਉਸ ਨਸ਼ੇੜੀ ਜਾਂ ਚੋਰ ਵਿਅਕਤੀ ਦਾ ਸਾਥ ਦਿੰਦਾ ਹੈ ਜਾਂ ਉਸ ਦੀ ਜ਼ਮਾਨਤ ਕਰਵਾਉਂਦਾ ਹੈ ਤਾਂ ਉਸ ਵਿਅਕਤੀ ਦਾ ਪਿੰਡ ਵਿੱਚ ਬਾਈਕਾਟ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਸਰਕਾਰੀ ਥਾਵਾਂ ਜਿਵੇਂ ਸਕੂਲ, ਗਰਾਉਂਡ, ਡਿਸਪੈਂਸਰੀ, ਸੁਸਾਇਟੀ, ਸੁਵਿਧਾ ਕੇਂਦਰ, ਧਰਮਸ਼ਾਲਾ, ਬੱਸ ਸਟੈਂਡ ਆਦਿ ਥਾਵਾਂ ਤੇ ਕੋਈ ਵੀ ਨਸ਼ਾ ਕਰਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਪਿੰਡ ਵਿੱਚ ਕਿਸੇ ਮੈਡੀਕਲ ਸਟੋਰ ਵਿਚ ਜਾਂ ਪਿੰਡ 'ਚੋਂ ਬਾਹਰ ਜਾ ਕੇ ਨਸ਼ਾ ਵੇਚਦਾ ਜਾਂ ਮੈਡੀਕਲ ਸਟੋਰ ਵਿਚ ਨਸ਼ਾ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ । ਪਿੰਡ ਚਪੜ ਦੀ ਪੰਚਾਇਤ ਵੱਲੋਂ ਨਸ਼ਿਆਂ ਵਿਰੁੱਧ ਪਾਏ ਗਏ ਮਤਿਆਂ ਦੀ ਕਾਰਵਾਈ ਨੂੰ ਤਰੁੰਤ ਅਮਲ ਵਿੱਚ ਲਿਆਂਦਾ ਜਾਵੇਗਾ । ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ, ਪੰਚ ਲਖਵਿੰਦਰ ਸਿੰਘ, ਪੰਚ ਜਸਵਿੰਦਰ ਸਿੰਘ, ਪੰਚ ਅਸ਼ਵਨੀ ਸ਼ਰਮਾ, ਪੰਚ ਹਰਿੰਦਰ ਸਿੰਘ, ਪੰਚ ਸਾਹਿਬ ਸਿੰਘ, ਪੰਚ ਸੁਰਿੰਦਰ ਸਿੰਘ, ਪੰਚ ਦੀਦਾਰ ਸਿੰਘ, ਪੰਚ ਸੰਜੀਵ, ਪੰਚ ਗੁਰਸੇਵਕ ਸਿੰਘ, ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਚਪੜ ਸਮੇਤ ਹੋਰ ਵੀ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ ।