post

Jasbeer Singh

(Chief Editor)

Patiala News

ਏਸ਼ੀਅਨ ਕਾਲਜ ਪਟਿਆਲਾ ਨੇ ਮਨਾਇਆ ‘ਤੀਆਂ ਤੀਜ ਦੀਆਂ’ ਦਾ ਤਿਉਹਾਰ

post-img

ਏਸ਼ੀਅਨ ਕਾਲਜ ਪਟਿਆਲਾ ਨੇ ਮਨਾਇਆ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਪਟਿਆਲਾ : ਏਸ਼ੀਅਨ ਕਾਲਜ ਪਟਿਆਲਾ ਵਿਖੇ ਤੀਆਂ ਦਾ ਤਿਉਹਾਰ ‘ਤੀਜ’ ਹਰਸ਼ੋ-ਉਲਾਸ ਨਾਲ ਮਨਾਇਆ ਗਿਆ । ਜਿਸ ਵਿੱਚ ਕਾਲਜ ਦੇ ਚੇਅਰਮੈਨ ਸ੍ਰੀ ਤਰਸੇਮ ਸੈਣੀ ਜੀ, ਪ੍ਰਿੰਸੀਪਲ ਡਾ. ਮੀਨੂੰ ਸਿੰਘ ਸਚਾਨ ਜੀ ਅਤੇ ਪੱਤਰਕਾਰ ਜਗਤ ਦੇ ਜਾਗਬਾਣੀ ਦੇ ਮੁੱਖੀ ਸ੍ਰੀ ਬਲਵਿੰਦਰ ਸ਼ਰਮਾ ਜੀ ਅਤੇ ਮੈਨੇਜਮੈਂਟ ਦੇ ਮੈਂਬਰਾਂ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰੋਗਰਾਮ ਵਿੱਚ ਪਹੁੰਚਣ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥਣਾਂ ਵੱਲੋਂ ਤੀਜ ਦੇ ਤਿਉਹਾਰ ਨਾਲ ਸੰਬੰਧਤ ਪੰਜਾਬੀ ਸੱਭਿਆਚਾਰਕ ਪਹਿਰਾਵੇ ਦੀ ਵੱਧੀਆ ਪੇਸ਼ਕਾਰੀ ਕੀਤੀ ਗਈ। ਇਸ ਤੋਂ ਇਲਾਵਾ ਲੋਕ-ਗੀਤ, ਸੋਲੋ, ਗਿੱਧਾ ਆਦਿ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ। ਵਿੱਦਿਆਰਥੀਆਂ ਨੂੰ ਤੀਜ ਦੇ ਤਿਉਹਾਰ ਦੇ ਪਿਛੋਕੜ ਬਾਰੇ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਵਿੱਚੋਂ ਖੁਸ਼ਪ੍ਰੀਤ ਕੌਰ ਨੇ ਮਿਸ ਤੀਜ ਦਾ ਖਿਤਾਬ ਜਿੱਤਿਆ ਅਤੇ ਇਸ ਲੜੀ ਵਿੱਚ ਗੁਰਵਿੰਦਰ ਕੌਰ ਪਹਿਲੇ ਤੇ ਰਮਦੀਪ ਕੌਰ ਦੂਜੇ ਸਥਾਨ ਤੇ ਰਹੀ। ਇਸ ਤੋਂ ਇਲਾਵਾ ਵੰਸ਼ਿਕਾ ਤੇ ਅਸ਼ੀਸ਼ ਨੂੰ ਵਧੀਆਂ ਪੇਸ਼ਕਾਰੀ ਦੀ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਸਿਫਤਜੋਤ ਕੌਰ ਨੂੰ ਸਪੈਸ਼ਲ ਪੇਸ਼ਕਾਰੀ ਲਈ ਸਨਮਾਨਿਤ ਕੀਤਾ ਗਿਆ। ਮਹਿੰਦੀ ਰਚਾਉਣ ਮੁਕਾਬਲੇ ਵਿੱਚ ਸਿਮਰਨਜੀਤ ਕੌਰ, ਹਿਮਾਸ਼ੀ ਤੇ ਰਮਨਪ੍ਰੀਤ ਕੌਰ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਦੇ ਚੇਅਰਮੈਨ ਸ੍ਰੀ ਤਰਸੇਮ ਸੈਣੀ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਵਧਾਈ ਦਿੰਦੇ ਹੋਏ ਇਸ ਤਿਉਹਾਰ ਦੀ ਸੱਭਿਆਚਾਰਕ ਮਹੱਤਤਾ ਬਾਰੇ ਦੱਸਿਆ ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਸਾਡੇ ਪੁਰਾਣੇ ਸੱਭਿਆਚਾਰ ਤੋਂ ਦੂਰ ਹੁੰਦੀ ਜਾ ਰਹੀ ਹੈ, ਸੋ ਉਨ੍ਹਾਂ ਨੂੰ ਆਪਣੇ ਸੰਸਕ੍ਰਿਤੀ ਅਤੇ ਵਿਰਸੇ ਨਾਲ ਜੋੜਨ ਲਈ ਸਾਨੂੰ ਅਜਿਹੇ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਰਹਿਣਾ ਚਾਹੀਦਾ ਹੈ।

Related Post