
30 ਜੂਨ ਨੂੰ ਅਜ਼ਾਇਲ ਕੰਪਨੀ ਵੱਲੋਂ ਪਲੇਸੈਂਟ ਕੈਂਪ ਲਗਾਇਆ ਜਾਵੇਗਾ
- by Jasbeer Singh
- June 27, 2025

30 ਜੂਨ ਨੂੰ ਅਜ਼ਾਇਲ ਕੰਪਨੀ ਵੱਲੋਂ ਪਲੇਸੈਂਟ ਕੈਂਪ ਲਗਾਇਆ ਜਾਵੇਗਾ ਸੰਗਰੂਰ, 27 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਅਜ਼ਾਇਲ ਕੰਪਨੀ ਨਾਲ ਤਾਲਮੇਲ ਕਰਕੇ 30 ਜੂਨ ਦਿਨ ਸ਼ੁੱਕਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਵੈਲਨੇਸ ਅਡਵਾਈਜਰ, ਅਸਿਸਟੈਂਟ ਮੈਨੇਜਰ (ਕੇਵਲ ਲੜਕੀਆਂ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 10ਵੀਂ,12ਵੀਂ ਅਤੇ ਗਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 18 ਤੋਂ 26 ਸਾਲ ਹੋਣੀ ਚਾਹੀਦੀ ਹੈ। ਚਾਹਵਾਨ ਅਤੇ ਯੋਗ ਪ੍ਰਾਰਥੀ ਬਾਇਓਡਾਟਾ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।