post

Jasbeer Singh

(Chief Editor)

National

ਕਠੂਆ ਵਿਚ ਦਹਿਸ਼ਤਗਰਦਾਂ ਵੱਲੋਂ ਫੌਜੀ ਵਾਹਨ ’ਤੇ ਹਮਲਾ: ਦੋ ਜਵਾਨ ਜ਼ਖਮੀ

post-img

ਕਠੂਆ ਵਿਚ ਦਹਿਸ਼ਤਗਰਦਾਂ ਵੱਲੋਂ ਫੌਜੀ ਵਾਹਨ ’ਤੇ ਹਮਲਾ: ਦੋ ਜਵਾਨ ਜ਼ਖਮੀ ਜੰਮੂ, 8 ਜੁਲਾਈ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ’ਚ ਦਹਿਸ਼ਤਗਰਦਾਂ ਨੇ ਫੌਜੀ ਵਾਹਨ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਦੋ ਜਵਾਨ ਜ਼ਖ਼ਮੀ ਹੋ ਗਏ। ਇਹ ਹਮਲਾ ਲੋਹੀ ਮਲਹਾਰ ਬਲਾਕ ਦੇ ਮਛੇੜੀ ਇਲਾਕੇ ਦੇ ਪਿੰਡ ਬਦਨੋਟਾ ਵਿਚ ਕੀਤਾ ਗਿਆ। ਇਸ ਵੇਲੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਕੀਤੀ ਜਾ ਰਹੀ ਹੈ। ਜ਼ਖਮੀ ਜਵਾਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪਿਛਲੇ ਦੋ ਮਹੀਨਿਆਂ ਵਿਚ ਫੌਜੀ ਵਾਹਨ ’ਤੇ ਕੀਤਾ ਗਿਆ ਇਹ ਦੂਜਾ ਹਮਲਾ ਹੈ। ਦੂਜੇ ਪਾਸੇ ਸੁਰੱਖਿਆ ਬਲਾਂ ਦੀ ਟੀਮ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੋਰ ਖੇਤਰਾਂ ਤੋਂ ਸੁਰੱਖਿਆ ਬਲਾਂ ਨੂੰ ਸੱਦਿਆ ਗਿਆ ਹੈ।

Related Post