

ਇੰਗਲੈਂਡ ਦੇ ਗੁਰਦੁਆਰਾ ਵਿਖੇ ਸੰਗਤ ‘ਤੇ ਹਮਲਾ ਮੰਦਭਾਗੀ ਘਟਨਾ - ਜਥੇਦਾਰ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਨੇ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ੇ ਅਕੀਦੇ ‘ਤੇ ਪਹਿਰਾ ਦਿੰਦਿਆਂ ਆਪਣੀ ਮਿਹਨਤ, ਲਿਆਕਤ ਅਤੇ ਇਮਾਨਦਾਰੀ ਦੇ ਨਾਲ ਦੇਸ਼-ਵਿਦੇਸ਼ ਵਿਚ ਚੰਗਾ ਨਾਮਣਾ ਖੱਟਿਆ ਹੈ। ਹੁਣੇ-ਹੁਣੇ ਇੰਗਲੈਂਡ ਵਿਚ ਹੋਈਆਂ ਪਾਰਲੀਮਾਨੀ ਚੋਣਾਂ ਵਿਚ 9 ਪੰਜਾਬੀ, ਜਿਨ੍ਹਾਂ ਵਿਚੋਂ 4 ਦਸਤਾਰਧਾਰੀ ਸਿੱਖ ਹਨ, ਮੈਂਬਰ ਪਾਰਲੀਮੈਂਟ ਬਣ ਹਨ।ਉਨ੍ਹਾਂ ਕਿਹਾ ਕਿ ਇਸੇ ਦਰਮਿਆਨ ਇੰਗਲੈਂਡ ਦੇ ਇਕ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਦੋ ਹਮਲਾਵਰਾਂ ਵਲੋਂ ਕਿਰਪਾਨ ਨਾਲ ਸੰਗਤ ‘ਤੇ ਹਮਲਾ ਕਰਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਹੈ ਕਿ ਹਮਲਾ ਕਰਨ ਵਾਲੇ ਲੋਕਾਂ ਦਾ ਕੋਈ ਧਰਮ ਨਹੀਂ ਹੋਵੇਗਾ ਅਤੇ ਉਹ ਮਨੁੱਖਤਾ ਦੇ ਦੁਸ਼ਮਣ ਅਤੇ ਹੈਵਾਨੀਅਤ ਦੀ ਸੋਚ ਦੇ ਧਾਰਨੀ ਹੋਣਗੇ। ਇਸ ਹਮਲੇ ਵਿਚ ਬੇਸ਼ੱਕ ਕੋਈ ਜਾਨੀ ਨੁਕਸਾਨ ਜਾਂ ਬੇਅਦਬੀ ਵਰਗੀ ਦੁਖਦਾਈ ਸਥਿਤੀ ਤੋਂ ਬਚਾਅ ਹੋ ਗਿਆ ਪਰ ਸੰਗਤ ਵਿਚੋਂ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਦੁਖਦਾਈ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.