
ਸਿੱਖ ਵਿਉਪਾਰੀ ਤੇ ਹਮਲਾ ਅਤਿ ਅਫਸੋਸਜਨਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
- by Jasbeer Singh
- March 3, 2025

ਸਿੱਖ ਵਿਉਪਾਰੀ ਤੇ ਹਮਲਾ ਅਤਿ ਅਫਸੋਸਜਨਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਮੁੱਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਰਿਸ਼ੀਕੇਸ ਵਿੱਚ ਇਕ ਸਿੱਖ ਵਿਉਪਾਰੀ ਦੀ ਫਿਰਕਾਪ੍ਰਸਤ ਅਨਸਰਾਂ ਵੱਲੋਂ ਜਿਸ ਬੇਹਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਘੋਰ ਬੇਅਦਬੀ ਕੀਤੀ ਗਈ ਹੈ ਇਹ ਘੱਟ ਗਿਣਤੀ ਲੋਕਾਂ ਦੇ ਅਧਿਕਾਰਾਂ ਤੇ ਸਿੱਧਾ ਹਮਲਾ ਹੈ । ਉਨ੍ਹਾਂ ਕਿਹਾ ਇਸ ਤਰ੍ਹਾਂ ਦੇ ਹਮਲੇ ਕਈ ਤਰ੍ਹਾਂ ਦੇ ਸ਼ੰਕੇ ਅਤੇ ਹਿੰਸਕ ਘਟਨਾਵਾਂ ਨੂੰ ਉਤਸ਼ਾਹਤ ਕਰਨ ਬੇਗਾਨਗੀ ਅਤੇ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਉਂਦੇ ਹਨ ਇਹ ਅਤਿਨਿੰਦਣਯੋਗ ਤੇ ਅਫਸ਼ੋਸਜਨਕ ਹਨ । ਇਹ ਫਿਰਕਿਆਂ ਵਿੱਚ ਤਨਾਅ ਤੇ ਹਿੰਸਕ ਰੂਪ ਦਾ ਸਬੱਬ ਬਣਦੇ ਹਨ । ਉਨ੍ਹਾਂ ਕਿਹਾ ਉਤਰਾਖੰਡ ਦੇ ਰਿਸ਼ੀਕੇਸ਼ ਕਸਬੇ ਵਿੱਚ ਇੱਕ ਸਿੱਖ ਦੀ ਦਸਤਾਰ ਤੇ ਕੇਸਾਂ ਨਾਲ ਹੋਈ ਛੇੜਛਾੜ ਨਾਲ ਸਿੱਖ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਉਤਰਾਖੰਡ ਪ੍ਰਾਂਤ ਦੇ ਮੁਖ ਮੰਤਰੀ ਨੂੰ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ।