post

Jasbeer Singh

(Chief Editor)

Punjab

ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼

post-img

ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਚੰਡੀਗੜ੍ਹ, 4 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਦਿਆਂ ਦਰਬਾਰ ਸਾਹਿਬ ਦੇ ਬਾਹਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ

    । ਕਥਿਤ ਤੌਰ ’ਤੇ ਹਮਲਾ ਕਰਨ ਵਾਲਾ ਵਿਅਕਤੀ ਨਰਾਇਣ ਸਿੰਘ ਚੌੜਾ ਦਲ ਖਾਲਸਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਵਿਅਕਤੀ ਨਰਾਇਨ ਸਿੰਘ ਲਗਾਤਾਰ ਦੂਜੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਇਸ ’ਤੇ ਪਹਿਲਾਂ ਤੋਂ ਹੀ ਨਜ਼ਰ ਰੱਖੀ ਜਾ ਰਹੀ ਸੀ ਅਤੇ ਹਮਲਾ ਕਰਨ ਮੌਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ।

Related Post