post

Jasbeer Singh

(Chief Editor)

National

ਆਸਟ੍ਰੇਲੀਆ ਨੇ ਕੀਤਾ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਫੈਸਲਾ

post-img

ਆਸਟ੍ਰੇਲੀਆ ਨੇ ਕੀਤਾ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਚੰਡੀਗੜ੍ਹ : ਭਾਰਤੀ ਬੱਚਿਆਂ ਦੀ ਮਨਪਸੰਦ ਵਿਦੇਸ਼ੀ ਧਰਤੀਆਂ ਵਿਚੋਂ ਇਕ ਦੇਸ਼ ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ । ਉਕਤ ਜਾਣਕਾਰੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ । ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਕਨੀਕੀ ਕੰਪਨੀਆਂ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਜ਼ਰੂਰੀ ਕਦਮ ਚੁੱਕਣ ‘ਚ ਅਸਫਲ ਰਹੀਆਂ ਹਨ। ਅਜਿਹੇ ‘ਚ ਉਨ੍ਹਾਂ ਦੀ ਸਰਕਾਰ ਇਹ ਕਦਮ ਚੁੱਕਣ ਜਾ ਰਹੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਇਹ ਫੈਸਲਾ ਮਾਪਿਆਂ ਲਈ ਹੈ। ਦਰਅਸਲ ਸੋਸ਼ਲ ਮੀਡੀਆ ਬੱਚਿਆਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਇਸ ਨੂੰ ਰੋਕਣ ਲਈ ਸਰਕਾਰ ਇਹ ਕਦਮ ਚੁੱਕ ਰਹੀ ਹੈ । ਐਂਥਨੀ ਅਲਬਾਨੀਜ਼ ਨੇ ਇਸ ਸਾਲ ਦੇ ਸ਼ੁਰੂ ਵਿੱਚ ਸੋਸ਼ਲ ਮੀਡੀਆ ਦੀ ਵਰਤੋਂ ਬਾਰੇ ਬਹੁਤ ਗੱਲ ਕੀਤੀ ਸੀ। ਅਜਿਹੇ ‘ਚ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਨ੍ਹਾਂ ਨੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਉਮਰ ਸੀਮਾ ਲਗਾਉਣ ਦੀ ਗੱਲ ਕੀਤੀ ਹੈ । ਆਸਟ੍ਰੇਲੀਆ ਦੀ ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਕਿਹਾ ਕਿ ਇਸ ਫੈਸਲੇ ਦਾ ਅਸਰ ਮੇਟਾ ਦੇ ਪਲੇਟਫਾਰਮ ਇੰਸਟਾਗ੍ਰਾਮ ਅਤੇ ਫੇਸਬੁੱਕ ਦੇ ਨਾਲ-ਨਾਲ ਟਿਕਟੋਕ ਅਤੇ ਐਕਸ (ਪਹਿਲਾਂ ਟਵਿਟਰ) ‘ਤੇ ਵੀ ਦੇਖਣ ਨੂੰ ਮਿਲੇਗਾ । ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸੋਸ਼ਲ ਮੀਡੀਆ ਅਤੇ ਤਕਨੀਕੀ ਕੰਪਨੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਪਭੋਗਤਾ ਉਮਰ ਸੀਮਾ ਦੇ ਅੰਦਰ ਹੋਣ । ਉਨ੍ਹਾਂ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਬੱਚਿਆਂ ਦੇ ਮਾਪਿਆਂ ਦੀ ਨਹੀਂ ਹੋਵੇਗੀ । ਕਿਉਂਕਿ ਉਹ ਪਹਿਲਾਂ ਹੀ ਬੱਚਿਆਂ ਦੀ ਆਨਲਾਈਨ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਅਜਿਹੇ ‘ਚ ਜੇਕਰ 16 ਸਾਲ ਤੋਂ ਘੱਟ ਉਮਰ ਦੇ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ ਤਾਂ ਮਾਪਿਆਂ ਜਾਂ ਨੌਜਵਾਨਾਂ ‘ਤੇ ਕੋਈ ਜੁਰਮਾਨਾ ਨਹੀਂ ਲੱਗੇਗਾ । ਸੋਸ਼ਲ ਮੀਡੀਆ ਦੀ ਵਰਤੋਂ ਲਈ ਉਮਰ ਸੀਮਾ ਤੈਅ ਕਰਨ ਦੇ ਫੈਸਲੇ ਨੂੰ ਸਕਾਰਾਤਮਕ ਸਮਰਥਨ ਮਿਲਿਆ ਹੈ । ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਨਵੇਂ ਕਾਨੂੰਨ ਇਸ ਹਫਤੇ ਤੱਕ ਸਾਹਮਣੇ ਆ ਜਾਣਗੇ, ਇਸ ਦੇ ਨਾਲ ਹੀ ਇਸ ਕਾਨੂੰਨ ਨੂੰ ਨਵੰਬਰ ਵਿੱਚ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੀ ਸ਼ੁਰੂਆਤ ਆਸਟ੍ਰੇਲੀਆ ਤੋਂ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਅਸਰ ਹੋਰਨਾਂ ਦੇਸ਼ਾਂ ਵਿਚ ਵੀ ਦੇਖਣ ਨੂੰ ਮਿਲ ਸਕਦਾ ਹੈ। ਜਿਸ ਤਰ੍ਹਾਂ ਸੋਸ਼ਲ ਮੀਡੀਆ ਬੱਚਿਆਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ, ਜਿਸ ਕਾਰਨ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ।

Related Post