post

Jasbeer Singh

(Chief Editor)

Patiala News

ਜੇ. ਈ. ਈ. ਮੇਨਜ਼ 2025 ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਮਯਾਬੀ ’ਤੇ ਸਨਮਾਨ ਸਮਾਰੋਹ

post-img

ਜੇ. ਈ. ਈ. ਮੇਨਜ਼ 2025 ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਮਯਾਬੀ ’ਤੇ ਸਨਮਾਨ ਸਮਾਰੋਹ ਪਟਿਆਲਾ, 5 ਮਈ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਅਗਵਾਈ ਵਿੱਚ ਪਟਿਆਲਾ ਵਿਖੇ ਜੇਈਈ ਮੇਨਜ਼ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ । ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡੀ. ਈ. ਓ. ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀ. ਈ. ਓ. ਰਵਿੰਦਰਪਾਲ ਸ਼ਰਮਾ ਵੱਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ 'ਤੇ ਜ਼ਿਲ੍ਹਾ ਮੈਂਟਰ ਫਿਜ਼ਿਕਸ ਮਨਦੀਪ ਕੌਰ ਅੰਟਾਲ ਨੇ ਵਿਦਿਆਰਥੀਆਂ ਦਾ ਨਿਰੰਤਰ ਉਤਸ਼ਾਹ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਅਤੇ ਸਮੂਹ ਟੀਮ ਦਾ ਧੰਨਵਾਦ ਵੀ ਕੀਤਾ । ਜ਼ਿਲ੍ਹਾ ਨੋਡਲ ਇੰਚਾਰਜ ਦੌਲਤ ਰਾਮ ਲੈਕਚਰਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਮੈਰੀਟੋਰੀਅਸ ਸਕੂਲ ਦੇ 18 ਵਿਦਿਆਰਥੀਆਂ, ਸਕੂਲ ਆਫ਼ ਐਮੀਨੈਂਸ ਦੇ 5 ਵਿਦਿਆਰਥੀਆਂ ਦੇ ਸਮੇਤ 32 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਸੰਜੀਵ ਸ਼ਰਮਾ ਡੀ. ਈ. ਓ. ਪਟਿਆਲਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸਫਲਤਾ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਬੱਚੇ ਜੇ. ਈ. ਈ. ਐਡਵਾਂਸ ਵਿੱਚ ਵੀ ਲਾਜਵਾਬ ਨਤੀਜੇ ਦੇਣਗੇ । ਡਿਪਟੀ ਡੀਈਓ ਰਵਿੰਦਰਪਾਲ ਸ਼ਰਮਾ ਨੇ ਸਫਲਤਾ ਦਾ ਸਿਹਰਾ ਸਾਰੀ ਸਿੱਖਿਆ ਟੀਮ ਨੂੰ ਦਿੱਤਾ ਅਤੇ ਸਾਥੀ ਟੀਮ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ । ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪਟਿਆਲਾ ਦੇ ਸਰਕਾਰੀ ਸਕੂਲਾਂ ਦੀ ਨਿਰੰਤਰ ਅਕਾਦਮਿਕ ਉੱਤਮਤਾ ਅਤੇ ਵਚਨਬੱਧਤਾ ਦਾ ਨਤੀਜਾ ਹੈ। ਡਿਪਟੀ ਡੀਈਓ ਰਵਿੰਦਰਪਾਲ ਸ਼ਰਮਾ ਨੇ ਕਿਹਾ ਕਿ ਜੇ. ਈ. ਈ. ਮੇਨਜ਼ ਪ੍ਰੀਖਿਆ ਪਾਸ ਕਰਕੇ ਸਰਕਾਰੀ ਸਕੂਲਾਂ ਦਾ ਮਾਣ ਵੀ ਵਧਾਇਆ ਹੈ । ਸਮਾਰੋਹ ਵਿੱਚ ਵਿਸ਼ੇਸ਼ ਤੌਰ 'ਤੇ ਸੰਦੀਪ ਕੁਮਾਰ, ਰਮਨਦੀਪ ਕੌਰ, ਸਟੇਟ ਟੀਮ ਮੈਂਬਰ, ਦਿਨੇਸ਼ ਕੁਮਾਰ ਲੈਕਚਰਾਰ, ਕ੍ਰਿਸ਼ਨ ਵੋਹਰਾ, ਮੰਜੂ, ਮਨਪ੍ਰੀਤ ਸਿੰਘ, ਗਗਨਦੀਪ ਬਾਂਸਲ ਅਤੇ ਅੰਜਲੀ ਵੀ ਮੌਜੂਦ ਰਹੇ ।

Related Post