post

Jasbeer Singh

(Chief Editor)

Patiala News

ਨਾਭਾ ਦੇ ਪਿੰਡ ਸੌਜਾ ਵਿਖੇ ਡਾ. ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਕੈਂਪ

post-img

ਨਾਭਾ ਦੇ ਪਿੰਡ ਸੌਜਾ ਵਿਖੇ ਡਾ. ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਕੈਂਪ -ਸੰਵਿਧਾਨ ਸੁਰੱਖਿਅਤ ਰਹਿਣ ਨਾਲ ਹੀ ਬਚਿਆ ਰਹੇਗਾ ਲੋਕਤੰਤਰ : ਡਾ. ਜਤਿੰਦਰ ਸਿੰਘ ਮੱਟੂ- ਨਾਭਾ 25 ਅਪ੍ਰੈਲ : ਹਲਕਾ ਨਾਭਾ ਅਧੀਨ ਪੈਂਦੇ ਪਿੰਡ ਸੌਜਾ ਵਿਖੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਡਕਰ ਦਾ 134ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਅੰਬੇਡਕਰ ਕਿਰਤੀ ਮਜ਼ਦੂਰ ਸੰਘ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਇਲਾਕੇ ਦੇ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਹਾਜਰ ਹੋਏ। ਇਸ ਮੌਕੇ ਪ੍ਰਾਇਮਰੀ ਸਕੂਲ ਦੇ ਵੱਖ ਵੱਖ ਜਮਾਤਾਂ ਵਿਚੋਂ ਚੰਗੇ ਨੰਬਰ ਲੈ ਕੇ ਪਾਸ ਹੋਏ ਬੱਚੇ ਬੱਚੀਆਂ ਨੂੰ ਕਾਪੀਆਂ ਪੈਨ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਜੇਕਰ ਦੇਸ਼ ਅੰਦਰ ਸੰਵਿਧਾਨ ਹੈ ਤਾਂ ਦੇਸ਼ ਦੇ ਨਾਗਰਿਕਾਂ ਦੇ ਹੱਕ ਸੁਰੱਖਿਅਤ ਹਨ। ਉਨਾਂ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਭੀਮ ਰਾਓ ਅੰਬੇਡਕਰ ਨੇ ਪੜਨ ਜੁੜਨ ਅਤੇ ਹੱਕਾਂ ਲਈ ਸੰਘਰਸ਼ ਕਰਨ ਦਾ ਸਿਧਾਂਤ ਦਿੱਤਾ ਸੀ। ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਆ ਦੇ ਮੌਕੇ ਦਿਵਾਉਣ ਲਈ ਯਤਨ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਸਾਡੇ ਬੱਚਿਆਂ ਦੀ ਬੁਨਿਆਦ ਹੈ ਇਸ ਲਈ ਸਰਕਾਰਾਂ ਨੂੰ ਪ੍ਰਾਇਮਰੀ ਸਿੱਖਿਆ ਦਾ ਪੱਧਰ ਕਿਸ ਤਰਾਂ ਮਜਬੂਤ ਕੀਤਾ ਜਾਣਾ ਚਾਹੀਦਾ ਹੈ ਇਸ ਬਾਰੇ ਸੋਚਣਾ ਚਾਹੀਦਾ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਡਾ. ਜਤਿੰਦਰ ਸਿੰਘ ਮੱਟੂ ਨੂੰ ਸਨਮਾਨਿਤ ਕੀਤਾ ਗਿਆ। ਹਾਜਰ ਪਿੰਡ ਵਾਸੀਆਂ ਅਤੇ ਨੁਮਾਇੰਦਿਆਂ ਵਿੱਚ ਪਿੰਡ ਦੇ ਸਰਪੰਚ ਰਾਜੀਵ ਪਾਠਕ, ਸ਼ੇਰ ਸਿੰਘ, ਜਗਤਾਰ ਸਿੰਘ ਪੰਚ, ਗੁਰਜੀਤ ਸਿੰਘ ਸਮਾਜ ਸੇਵੀ, ਜਸਵਿੰਦਰ ਸਿੰਘ ਸੌਜਾ, ਮਾਸਟਰ ਸਰਬਜੀਤ ਸਿੰਘ, ਮਹਿੰਦਰ ਸਿੰਘ, ਰੁਲਦਾ ਸਿੰਘ, ਜੁਗਨੂੰ ਸਿੰਘ, ਕੁਲਵੰਤ ਸਿੰਘ ਸਰੋਏ, ਕੁਲਵੰਤ ਸਿੰਘ ਹਿਆਣਾ, ਅਮਰਿੰਦਰ ਸਿੰਘ, ਸਰਵਪ੍ਰੀਤ ਸਿੰਘ ਨਾਭਾ, ਜਗਸੀਰ ਸਿੰਘ ਚੌਧਰੀਮਾਜਰਾ ਆਦਿ ਹਾਜਰ ਸਨ।

Related Post