post

Jasbeer Singh

(Chief Editor)

Punjab

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਵਿਆਹ ਮੁਕਤੀ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਿਤ

post-img

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਵਿਆਹ ਮੁਕਤੀ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਿਤ ਅਮਰਗੜ੍ਹ/ ਮਾਲੇਰਕੋਟਲਾ, 6 ਜਨਵਰੀ 2026 : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਲੇਰਕੋਟਲਾ ਵੱਲੋਂ ਬਾਲ ਵਿਆਹ ਮੁਕਤੀ ਭਾਰਤ ਮੁਹਿੰਮ ਤਹਿਤ ਬਲਾਕ ਅਮਰਗੜ੍ਹ ਦੇ ਪਿੰਡ ਰਾਏਪੁਰ, ਨੰਗਲ ਅਤੇ ਚੋਦਾਂ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਸਮਾਜਿਕ ਅਤੇ ਸਿਹਤ ਸਬੰਧੀ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨ ਦੇ ਵਿਰੁੱਧ ਹੈ, ਸਗੋਂ ਇਹ ਬੱਚਿਆਂ ਦੀ ਸਿੱਖਿਆ, ਸਰੀਰਕ ਤੇ ਮਾਨਸਿਕ ਸਿਹਤ ਅਤੇ ਉਜਲੇ ਭਵਿੱਖ ‘ਤੇ ਵੀ ਗੰਭੀਰ ਅਸਰ ਪਾਂਦਾ ਹੈ। ਕੈਂਪ ਦੌਰਾਨ ਲੋਕਾਂ ਨੂੰ ਸੁਚੇਤ ਕੀਤਾ ਗਿਆ ਕਿ ਭਾਰਤੀ ਕਾਨੂੰਨ ਅਨੁਸਾਰ 21 ਸਾਲ ਤੋਂ ਘੱਟ ਉਮਰ ਦੇ ਲੜਕੇ ਅਤੇ 18 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਵਿਆਹ ਕਰਨਾ ਸਜ਼ਾਯੋਗ ਅਪਰਾਧ ਹੈ। ਬਾਲ ਵਿਆਹ ਰੋਕਥਾਮ ਐਕਟ ਅਧੀਨ ਜੋ ਵਿਅਕਤੀ ਬਾਲ ਵਿਆਹ ਕਰਵਾਉਂਦੇ, ਇਸਨੂੰ ਸਮਰਥਨ ਦਿੰਦੇ ਜਾਂ ਇਸ ਲਈ ਭੜਕਾਉਂਦੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ । ਇਸ ਮੌਕੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਨੂੰ ਬਾਲ ਵਿਆਹ ਸੰਬੰਧੀ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਪ੍ਰਸ਼ਾਸਨ ਜਾਂ ਸਬੰਧਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਬਾਲ ਵਿਆਹ ਬਾਰੇ ਸੂਚਨਾ ਹੈਲਪਲਾਈਨ ਨੰਬਰ 1098 ‘ਤੇ ਦਿੱਤੀ ਜਾ ਸਕਦੀ ਹੈ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਕੈਂਪ ਦੇ ਅੰਤ ‘ਚ ਸਮੂਹ ਹਾਜ਼ਰੀਨਾਂ ਵੱਲੋਂ ਬਾਲ ਵਿਆਹ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ‘ਤੇ ਯਤਨ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ ਗਿਆ । ਇਸ ਮੌਕੇ ਸੋਸ਼ਲ ਵਰਕਰ ਬਾਲ ਸੁਰੱਖਿਆ ਦਫ਼ਤਰ ਤੋਂ ਪੁਨੀਤ ਸਿੰਗਲਾ, ਜਤਿੰਦਰ ਸਿੰਘ, ਕੰਵਲਜੀਤ ਕੌਰ ਧਾਲੀਵਾਲ, ਅਵਤਾਰ ਸਿੰਘ ਅਤੇ ਪੈਰਾਲੀਗਲ ਵਲੰਟੀਅਰ ਸਹਿਜਪ੍ਰੀਤ ਸਿੰਘ ਹਾਜ਼ਰ ਸਨ।

Related Post

Instagram