post

Jasbeer Singh

(Chief Editor)

Punjab

ਚਾਈਲਡ ਹੈਲਪਲਾਈਨ ਨੰਬਰ 1098 ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

post-img

ਚਾਈਲਡ ਹੈਲਪਲਾਈਨ ਨੰਬਰ 1098 ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਬੱਚਿਆਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ ਮਾਲੇਰਕੋਟਲਾ, 18 ਫਰਵਰੀ 2026 : ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੀਆਂ ਹਦਾਇਤਾਂ ਅਨੁਸਾਰ ਬਾਲ ਸੁਰੱਖਿਆ ਵਿਭਾਗ ਵੱਲੋਂ ਸਥਾਨਕ ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਚਾਈਲਡ ਹੈਲਪਲਾਈਨ ਨੰਬਰ 1098 ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ । ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸੁਰੱਖਿਆ, ਅਧਿਕਾਰਾਂ ਅਤੇ ਐਮਰਜੰਸੀ ਸਥਿਤੀਆਂ ਵਿੱਚ ਸਹਾਇਤਾ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਸੀ । ਕੈਂਪ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ 1098 ਇੱਕ ਮੁਫ਼ਤ ਅਤੇ 24 ਘੰਟੇ ਚੱਲਣ ਵਾਲੀ ਐਮਰਜੈਂਸੀ ਹੈਲਪਲਾਈਨ ਸੇਵਾ ਹੈ। ਜੇਕਰ ਕੋਈ ਵੀ ਵਿਅਕਤੀ ਕਿਸੇ ਸਥਾਨ ‘ਤੇ ਕਿਸੇ ਬੱਚੇ ਨਾਲ ਹੋ ਰਹੇ ਸ਼ੋਸ਼ਣ ਜਾਂ ਦੁਰਵਿਵਹਾਰ ਬਾਰੇ ਜਾਣਦਾ ਹੈ, ਤਾਂ ਉਹ ਤੁਰੰਤ 1098 ‘ਤੇ ਸੰਪਰਕ ਕਰ ਸਕਦਾ ਹੈ । ਇਸ ਉਪਰੰਤ ਵਿਭਾਗੀ ਟੀਮ ਵੱਲੋਂ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ । ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਬਾਲ ਮਜ਼ਦੂਰੀ, ਬੱਚਿਆਂ ਨਾਲ ਹੋਣ ਵਾਲਾ ਸ਼ੋਸ਼ਣ, ਘਰੇਲੂ ਹਿੰਸਾ, ਬੱਚਿਆਂ ਦੀ ਤਸਕਰੀ ਅਤੇ ਬਾਲ ਭਿੱਖਿਆ ਵਰਗੀਆਂ ਗੰਭੀਰ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ । ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸਚੇਤ ਰਹਿਣ ਅਤੇ ਕਿਸੇ ਵੀ ਅਨੁਚਿਤ ਘਟਨਾ ਬਾਰੇ ਨਿਡਰ ਹੋ ਕੇ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਗਿਆ । ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਬੱਚਿਆਂ ਨੂੰ ਆਪਣੇ ਹੱਕਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਬਾਲ ਸੁਰੱਖਿਆ ਅਫਸਰ ਮੁਬੀਨ ਕੁਰੇਸ਼ੀ, ਕੌਂਸਲਰ ਰਵਿੰਦਰ ਕੌਰ, ਕੇਸ ਵਰਕਰ ਇਮਤਿਆਜ਼ ਅਹਿਮਦ, ਸੁਪਰਵਾਈਜ਼ਰ ਚਾਈਲਡ ਲਾਈਨ ਯੂਨਿਸ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਸਮੇਤ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਰਹੇ।

Related Post

Instagram