post

Jasbeer Singh

(Chief Editor)

Punjab

ਬਾਲ ਸੁਰੱਖਿਆ ਲਈ ਚਾਇਲਡ ਹੈਲਪਲਾਈਨ ਨੰਬਰ 1098 ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

post-img

ਬਾਲ ਸੁਰੱਖਿਆ ਲਈ ਚਾਇਲਡ ਹੈਲਪਲਾਈਨ ਨੰਬਰ 1098 ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਮਾਲੇਰਕੋਟਲਾ, 11 ਫਰਵਰੀ 2026 : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਮਿਡਲ ਸਕੂਲ ਪਿੰਡ ਬਿੰਜੋਕੀ ਕਲਾਂ ਅਤੇ ਇਸਲਾਮੀਆ ਹਾਈ ਸਕੂਲ ਬਿੰਜੋਕੀ ਖੁਰਦ ਵਿਖੇ ਬੱਚਿਆਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਲਈ 1098 ਚਾਇਲਡ ਹੈਲਪਲਾਈਨ ਸਬੰਧੀ ਕੈਂਪ ਲਗਾਇਆ ਗਿਆ । ਇਸ ਕੈਂਪ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਚਾਇਲਡ ਹੈਲਪਲਾਈਨ ਨੰਬਰ 1098 ਦੀ ਮਹੱਤਤਾ ਅਤੇ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਬਾਲ ਵਿਭਾਗ ਦੀ ਟੀਮ ਵੱਲੋਂ ਦੱਸਿਆ ਗਿਆ ਕਿ ਹੈਲਪਲਾਈਨ ਨੰਬਰ 1098 24 ਘੰਟੇ ਚੱਲਣ ਵਾਲੀ ਇੱਕ ਮੁਫ਼ਤ ਸੇਵਾ ਹੈ, ਜਿਸ ਰਾਹੀਂ ਮੁਸੀਬਤ ਵਿੱਚ ਫਸੇ ਕਿਸੇ ਵੀ ਬੱਚੇ ਦੀ ਮਦਦ ਲਈ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸਕੂਲੀ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਬਾਲ ਮਜ਼ਦੂਰੀ, ਬਾਲ ਵਿਵਾਹ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਜੇ ਉਨ੍ਹਾਂ ਨੂੰ ਕਿਤੇ ਵੀ ਕੋਈ ਵੀ ਬੱਚਾ ਮੁਸੀਬਤ ਵਿੱਚ ਵਿਖਾਈ ਦਿੰਦਾ ਹੈ ਤਾਂ ਉਹ ਤੁਰੰਤ 1098 ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਨ । ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਗਰੂਕ ਕਰਨ ਲਈ ਇਹ ਕੈਂਪ ਬਹੁਤ ਲਾਭਦਾਇਕ ਹਨ । ਇਸ ਮੌਕੇ ਬਾਲ ਸੁਰੱਖਿਆ ਅਫਸਰ ਮੂਬੀਨ ਕੂਰੈਸੀ, ਕੌਂਸਲਰ ਰਵਿੰਦਰ ਕੌਰ, ਸੁਪਰਵਾਈਜ਼ਰ ਸੁਖਦੀਪ ਸਿੰਘ, ਕੇਸ ਵਰਕਰ ਇਮਤਿਆਜ਼ ਅਹਿਮਦ ਹਾਜਰ ਰਹੇ ।

Related Post

Instagram