post

Jasbeer Singh

(Chief Editor)

Patiala News

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਹਿਯੋਗ ਨਾਲ ਅਵੇਅਰਨੈਸ ਡਰਾ

post-img

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਹਿਯੋਗ ਨਾਲ ਅਵੇਅਰਨੈਸ ਡਰਾਈਵ-ਕਮ-ਸੈਮੀਨਾਰ ਦਾ ਆਯੋਜਨ ਪਟਿਆਲਾ (ਰਾਜੇਸ਼) : ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਦਪਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਵੱਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਹਿਯੋਗ ਨਾਲ ਅਵੇਅਰਨੈਸ ਡਰਾਈਵ-ਕਮ-ਸੈਮੀਨਾਰ ਆਯੋਜਿਤ ਕਰਵਾਇਆ ਗਿਆ । ਇਸ ਮੌਕੇ ਮੁੱਖ ਵਕਤਾ ਵਜੋਂ ਸ੍ਰੀਮਤੀ ਦੀਪਤੀ ਗੋਇਲ, ਚੀਫ਼ ਜੂਡੀਸ਼ੀਅਲ ਮੈਜਿਸਟਰੇਟ-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਪ੍ਰੋਵੈਨਸ਼ਨ ਆਫ਼ ਸੈਕਸੂਅਲ ਹਰਾਸ਼ਮੈਂਟ ਐਕਟ 2013 ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ । ਐਡਵੋਕੇਟ ਰਵਿੰਦਰ ਕੌਰ ਜੱਸੜ, ਮੈਂਬਰ, ਡੀ. ਐਲ. ਐਸ. ਏ. ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਵੱਖ-ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਦੇ ਨਾਲ ਹੀ ਡੋਮੈਸਟਿਕ ਵਾਇਲੈਂਸ ਐਕਟ 2005 ਦੀਆਂ ਵੱਖ-ਵੱਖ ਧਾਰਾਵਾਂ ਅਤੇ ਉਨ੍ਹਾਂ ਤੋਂ ਮਿਲਣ ਵਾਲੇ ਲਾਭਾਂ ਦੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ । ਇਸ ਮੌਕੇ ਅਮਨਿੰਦਰ ਸਿੰਘ ਪੈਰਾਲੀਗਲ ਵਲੰਟੀਅਰ ਵੱਲੋਂ ਵਿਦਿਆਰਥੀਆਂ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸਮਾਜ ਦੇ ਵੱਖ-ਵੱਖ ਤਬਕਿਆਂ ਅਤੇ ਮੁੱਢਲੇ ਮਨੁੱਖੀ ਅਧਿਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ । ਡੀ. ਐਸ. ਐਲ. ਏ. ਵੱਲੋਂ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੂੰ 500 ਸੈਨੈਟਰੀ ਨੈਪਕਿਨਸ ਵੰਡੇ ਗਏ । ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਅਤੇ ਮੰਚ ਦਾ ਸੰਚਾਲਨ ਡਾ. ਪ੍ਰੀਤੀ ਭਾਟੀਆ ਅਤੇ ਡਾ. ਏਕਤਾ ਸ਼ਰਮਾ ਵੱਲੋਂ ਕੀਤਾ ਗਿਆ । ਆਏ ਹੋਏ ਮਹਿਮਾਨਾਂ ਦਾ ਧੰਨਵਾਦ ਡਾ. ਮਨਪ੍ਰੀਤ ਕੌਰ ਵੱਲੋਂ ਕੀਤਾ ਗਿਆ । ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ ।

Related Post