
ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ ਦਾ ਅਧਿਆਪਕ ਦਲ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ
- by Jasbeer Singh
- September 3, 2024

ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ ਦਾ ਅਧਿਆਪਕ ਦਲ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਨਾਭਾ 3 ਸਤੰਬਰ () : ਰਣਜੀਤ ਸਿੰਘ ਸ਼ੇਰਗਿੱਲ ਨੇ ਲੋਕ ਨਿਰਮਾਣ ਵਿਭਾਗ ਪੰਚਾਇਤੀ ਰਾਜ ਜਿਲਾ ਪਟਿਆਲ਼ਾ ਦੇ ਐਕਸੀਅਨ ਦਾ ਅਹੁੱਦਾ ਸੰਭਾਲ ਲਿਆ ਹੈ ।ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਡਾਕਟਰ ਬਲਵੀਰ ਸਿੰਘ ਤੇ ਜਿਲੇ ਦੇ ਸਾਰੇ ਵਿਧਾਇਕਾਂ ਦੇ ਸਹਿਜੋਗ ਨਾਲ ਪਿੰਡਾਂ ਦੇ ਵਿਕਾਸ ਦੇ ਕੰਮ ਪਾਰਦਰਸ਼ੀ ਤੇ ਇਮਾਨਦਾਰੀ ਨਾਲ ਕਰਾਉਣਗੇ ।ਅਧਿਆਪਕ ਦਲ ਪੰਜਾਬ ਦੇ ਮੁੱਖ ਸਲਾਹਕਾਰ ਪਿਸ਼ੌਰਾ ਸਿੰਘ ਧਾਲੀਵਾਲ ਤੇ ਜਿਲਾ ਪ੍ਰਧਾਨ ਜਗਤਾਰ ਸਿੰਘ ਟਿਵਾਣਾ ਦੀ ਅਗਵਾਹੀ ਵਿੱਚ ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਨਮਾਨ ਕਰਨ ਵਾਲਿਆਂ ਵਿੱਚ ਬਲਜੀਤ ਸਿੰਘ ਧਾਰੌਕੀ ,ਜਗਦੇਵ ਸਿੰਘ ਬੌੜਾਂ ,ਗੁਰਪ੍ਰੀਤ ਸਿੰਘ ਟਿਵਾਣਾ, ਜਸਪਾਲ ਸਿੰਘ ਧਾਰੌਕੀ, ਹਰਿੰਦਰ ਸਿੰਘ ਸੋਹੀ, ਗੁਰਪ੍ਰੀਤ ਸਿੰਘ ਢਿੱਲੋ ,ਰਵਿਦਰ ਸੋਰੀ, ਜਸਵਿੰਦਰ ਸਿੰਘ ਸੰਧੂ, ਧਰਮਿੰਦਰ ਸਿੰਘ ਕਲੇਰ, ਮਨਜਿੰਦਰ ਸਿੰਘ , ਹਰਜਿੰਦਰ ਪਿੰਦੀ ,ਅੰਮ੍ਰਿਤਪਾਲ ਸਿੰਘ ਕਮੇਲੀ, ਅਮਰੀਕ ਸਿੰਘ ,ਨਰਿੰਦਰ ਸਿੰਘ ਸ਼ੇਰਗਿੱਲ ਤੇ ਕਰਨੈਲ ਸਿੰਘ ਸਰਪੰਚ ਵੀ ਸ਼ਾਮਿਲ ਸਨ