
ਬੀ. ਡੀ. ਪੀ. ਓ. ਧੂਰੀ ਪ੍ਰਦੀਪ ਸ਼ਾਰਦਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਲਈ ਵੱਖ-ਵੱਖ ਪਿੰਡਾਂ ਦ
- by Jasbeer Singh
- October 26, 2024

ਬੀ. ਡੀ. ਪੀ. ਓ. ਧੂਰੀ ਪ੍ਰਦੀਪ ਸ਼ਾਰਦਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਧੂਰੀ, 26 ਅਕਤੂਬਰ : ਐਸ. ਡੀ. ਐਮ ਧੂਰੀ ਵਿਕਾਸ ਹੀਰਾ ਦੀ ਅਗਵਾਈ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪ੍ਰਦੀਪ ਕੁਮਾਰ ਸ਼ਾਰਦਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਲਈ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ । ਆਪਣੇ ਦਫਤਰ ਵਿਖੇ ਬਲਾਕ ਧੂਰੀ ਦੇ ਅਧਿਕਾਰੀਆਂ ਨਾਲ ਇਸ ਵਿਸ਼ੇ ਬਾਰੇ ਸਮੀਖਿਆ ਮੀਟਿੰਗਾਂ ਕਰਨ ਤੋਂ ਇਲਾਵਾ ਸ਼੍ਰੀ ਸ਼ਾਰਦਾ ਵੱਲੋਂ ਬੱਬਨਪੁਰ, ਬੰਗਾਵਾਲੀ, ਬੇਨੜਾ, ਬਰੜਵਾਲ, ਭਲਵਾਨ, ਬੁਗਰਾ, ਧਾਂਦਰਾ, ਧੂਰਾ, ਦੁਹਲਾ, ਮੀਮਸਾ, ਰੁਲਦੂ ਸਿੰਘ ਵਾਲਾ, ਖੇੜੀ ਜੱਟਾਂ, ਬੁਰਜ ਸੈਦਾ ਆਦਿ ਪਿੰਡਾਂ ਵਿੱਚ ਆਪਣੀ ਟੀਮ ਸਮੇਤ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ । ਬੀ. ਡੀ. ਪੀ. ਓ. ਪ੍ਰਦੀਪ ਸ਼ਾਰਦਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਘਾਟ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਸੰਪਰਕ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਹਰੇਕ ਪਿੰਡ ਦੇ ਕਿਸਾਨ ਦੀ ਖੇਤੀ ਮਸ਼ੀਨਰੀ ਸਬੰਧੀ ਜਰੂਰਤ ਨੂੰ ਪੂਰਾ ਕਰਨ ਲਈ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਇਸ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ।