post

Jasbeer Singh

(Chief Editor)

Patiala News

ਬੀ. ਪੀ. ਈ. ਓ. ਪ੍ਰਿਥੀ ਸਿੰਘ ਵੱਲੋਂ ਡਾਕਟਰਾਂ ਦਾ ਸਨਮਾਨ

post-img

ਬੀ. ਪੀ. ਈ. ਓ. ਪ੍ਰਿਥੀ ਸਿੰਘ ਵੱਲੋਂ ਡਾਕਟਰਾਂ ਦਾ ਸਨਮਾਨ ਪਟਿਆਲ, 3 ਜੁਲਾਈ : ਡਾਕਟਰ ਦਿਵਸ ਦੇ ਮੌਕੇ 'ਤੇ ਸਕੂਲ ਸਿੱਖਿਆ ਵਿਭਾਗ ਦੇ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਡਾਕਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਦੱਸਿਆ ਕਿ ਡਾਕਟਰਾਂ ਨੂੰ ਰੱਬ ਦਾ ਦਰਜਾ ਹਾਸਲ ਹੈ। ਉਹਨਾਂ ਕਿਹਾ ਕਿ ਡਾਕਟਰ ਸਾਹਿਬਾਨ ਦਾ ਸਾਡੀ ਸਾਰਿਆਂ ਦੀ ਜ਼ਿੰਦਗੀ ਵਿੱਚ ਮਹੱਤਵਪੂਰਨ ਸਥਾਨ ਹੈ। ਜਿਸ ਦੇ ਚਲਦਿਆਂ ਡਾ. ਅਨੁਰਾਗ ਜਿੰਦਲ ਅਤੇ ਡਾ. ਰੀਤਕਮਲ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਸਨਮਾਨ ਪ੍ਰਾਪਤ ਕਰਨ ਮਗਰੋਂ ਡਾ. ਅਨੁਰਾਗ ਜਿੰਦਲ ਅਤੇ ਡਾ. ਰੀਤ ਕਮਲ ਕੌਰ ਨੇ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਸਕੂਲੀ ਵਿਦਿਆਰਥੀਆਂ ਦੀ ਹਰ ਪੱਖੋਂ ਮਦਦ ਲਈ ਤਿਆਰ ਰਹਿਣਗੇ। ਇਸ ਮੌਕੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Related Post