ਬੀ. ਆਰ. ਐਸ. ਨੇਤਾ ਕਵਿਤਾ ਨੂੰ ਅਦਾਲਤ ਤੋਂ ਝਟਕਾ ਨਵੀਂ ਦਿੱਲੀ, 5 ਅਗਸਤ : ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਨੇਤਾ ਕੇ ਕਵਿਤਾ ਨੂੰ ਸੋਮਵਾਰ ਨੂੰ ਅਦਾਲਤ ਤੋਂ ਝਟਕਾ ਲੱਗਾ। ਰੋਜ਼ ਐਵੇਨਿਊ ਕੋਰਟ ਨੇ ਦਿੱਲੀ ਐਕਸਾਈਜ਼ ਪਾਲਿਸੀ ਮਾਮਲੇ ‘ਚ ਕਵਿਤਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 7 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ । ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਦੇ ਵਕੀਲ ਨੇ ਅਦਾਲਤ ਤੋਂ ਬਹਿਸ ਲਈ ਸਮਾਂ ਮੰਗਿਆ ਹੈ। ਉਸ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਡਿਫਾਲਟ ਜ਼ਮਾਨਤ ਦੀ ਮੰਗ ਕੀਤੀ ਹੈ ।
