post

Admin

(Chief Editor)

ਬੀ. ਐਸ. ਐਫ. ਤੇ ਪੁਲਸ ਨੇ ਤਲਾਸ਼ੀ ਮੁਹਿੰਮ ਦੌਰਾਨ ਕੀਤੇ ਦੋ ਡਰੋਨ ਅਤੇ ਹੈਰੋਇਨ ਬਰਾਮਦ

post-img

ਬੀ. ਐਸ. ਐਫ. ਤੇ ਪੁਲਸ ਨੇ ਤਲਾਸ਼ੀ ਮੁਹਿੰਮ ਦੌਰਾਨ ਕੀਤੇ ਦੋ ਡਰੋਨ ਅਤੇ ਹੈਰੋਇਨ ਬਰਾਮਦ ਤਰਨਤਾਰਨ, 10 ਜੁਲਾਈ : ਪੰਜਾਬ ਦੇ ਤਰਨਤਾਰਨ ਵਿਖੇ ਬਾਰਡਰ ਸਕਿਓਰਿਟੀ ਫੋਰਸ ਵਲੋਂ ਸ਼ੁਰੂ ਕੀਤੀ ਗਈ ਤਲਾਸ਼ੀ ਮੁਹਿੰਮ ਦੌਰਾਨ ਦੋ ਡਰੋਨ ਅਤੇ ਹੈਰੋਇਨ ਬਰਾਮਦ ਕੀਤੇ ਗਏ ਹਨ। ਡੀ. ਐੱਸ. ਪੀ. ਸਬ-ਡਵੀਜ਼ਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਅਤੇ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਦਿਲਬਾਗ ਸਿੰਘ ਵਾਸੀ ਪਿੰਡ ਕਾਲੀਆ ਦੇ ਖੇਤਾਂ ’ਚੋਂ ਡਿੱਗੇ ਹੋਏ ਇਕ ਚੀਨੀ ਡਰੋਨ ਨੂੰ ਬਰਾਮਦ ਕੀਤਾ ਗਿਆ । ਇਸੇ ਤਰ੍ਹਾਂ ਤਲਾਸ਼ੀ ਦੌਰਾਨ ਮੱਖਣ ਸਿੰਘ ਵਾਸੀ ਪਿੰਡ ਕਾਲੀਆ ਦੇ ਖੇਤਾਂ ’ਚ ਡਿੱਗੇ ਹੋਏ ਪੈਕਟ, ਜਿਸ ’ਚ 508 ਗ੍ਰਾਮ ਹੈਰੋਇਨ ਅਤੇ ਉਸਦੇ ਨਾਲ ਇਕ ਹੋਰ ਚੀਨੀ ਡਰੋਨ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਡਰੋਨਾਂ ਅਤੇ ਹੈਰੋਇਨ ਨੂੰ ਕਬਜ਼ੇ ’ਚ ਲੈਂਦੇ ਹੋਏ ਥਾਣਾ ਵਲਟੋਹਾ ਵਿਖੇ 2 ਵੱਖ-ਵੱਖ ਮਾਮਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Related Post

Instagram