
ਰਾਗੀ ਭਾਈ ਇੰਦਰਜੀਤ ਸਿੰਘ ਖਾਲਸਾ ਦੇ ਦੇਹਾਂਤ ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ
- by Jasbeer Singh
- June 4, 2025

ਰਾਗੀ ਭਾਈ ਇੰਦਰਜੀਤ ਸਿੰਘ ਖਾਲਸਾ ਦੇ ਦੇਹਾਂਤ ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ ਅੰਮ੍ਰਿਤਸਰ:- 4 ਜੂਨ ( ) ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਇੰਦਰਜੀਤ ਸਿੰਘ ਖਾਲਸਾ ਜੋ ਪ੍ਰਚਾਰ ਦੌਰੇ ਤੇ ਅਮਰੀਕਾ ਤੋਂ ਇੰਗਲੈਂਡ ਗਏ ਹੋਏ ਸਨ ਉਥੇ ਦਿਲ ਦਾ ਦੌਰਾ ਪੈ ਜਾਣ ਕਾਰਨ ਉਹ ਅਕਾਲ ਚਲਾਣਾ ਕਰ ਗਏ ਹਨ, ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁਖ ਤੇ ਅਫਸੋਸ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਰਹੇ ਭਾਈ ਇੰਦਰਜੀਤ ਸਿੰਘ ਖਾਲਸਾ ਦੀਆਂ ਗੁਰਮਤਿ ਪ੍ਰਤੀ ਨਿਭਾਈਆਂ ਸੇਵਾਵਾਂ ਸ਼ਲਾਘਾਯੋਗ ਹਨ, ਲੰਮਾ ਸਮਾਂ ਉਨ੍ਹਾਂ ਗੁਰੂ ਦਰ ਤੇ ਕੀਰਤਨ ਰਾਹੀਂ ਸੇਵਾ ਕੀਤੀ। ਸੰਗਤ ਵੀ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੀ ਸੀ। ਉਨ੍ਹਾਂ ਦੇ ਦੇਹਾਂਤ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਬੁੱਢਾ ਦਲ ਦ ਗੁਰਮਤਿ ਸਮਾਗਮਾਂ ਵਿੱਚ ਉਹ ਅਕਸਰ ਕੀਰਤਨ ਦੀ ਹਾਜ਼ਰੀ ਭਰਦੇ ਰਹੇ ਹਨ। ਬੁੱਢਾ ਦਲ ਵੱਲੋਂ ਉਨ੍ਹਾਂ ਦਾ ਹੋਲੇ ਮਹੱਲੇ ਸਮੇਂ ਵਿਸ਼ੇਸ਼ ਐਵਾਰਡ ਨਾਲ ਸਨਮਾਨ ਵੀ ਕੀਤਾ ਗਿਆ ਸੀ। ਉਨ੍ਹਾਂ ਦਾ ਬੁੱਢਾ ਦਲ ਨਾਲ ਨੇੜੇ ਦਾ ਰਿਸ਼ਤਾ ਸੀ। ਉਨ੍ਹਾਂ ਨੇ ਅਕਾਲ ਪੁਰਖ ਦੇ ਦਰ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਸਾਕ ਸਨੇਹੀਆਂ ਤੇ ਰਿਸ਼ਤੇਦਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।