
Punjab
0
ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਗੁਰਜੀਤ ਸਿੰਘ ਔਜਲਾ ਨਾਲ ਗਹਿਰੇ ਦੁਖ ਦਾ ਇਜ਼ਹਾਰ ਕੀਤਾ
- by Jasbeer Singh
- January 20, 2025

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਗੁਰਜੀਤ ਸਿੰਘ ਔਜਲਾ ਨਾਲ ਗਹਿਰੇ ਦੁਖ ਦਾ ਇਜ਼ਹਾਰ ਕੀਤਾ ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਮਾਤਾ ਦੇ ਸੁਰਗਵਾਸ ਹੋ ਜਾਣ ਕਾਰਨ ਦੁਖ ਵਿੱਚ ਸ਼ਾਮਲ ਹੋਣ ਲਈ ਪੁਜੇ । ਉਨ੍ਹਾਂ ਸ. ਔਜਲਾ ਨਾਲ ਗਹਿਰਾ ਦੁਖ ਜਾਹਿਰ ਕਰਦਿਆ ਕਿਹਾ ਕਿ ਮਾਂ ਵਰਗਾ ਰਿਸ਼ਤਾ ਪ੍ਰਮਾਤਮਾ ਨੇ ਕਿਧਰੇ ਹੋਰ ਨੀ ਬਣਾਇਆ ਤੇ ਮਾਂ ਹੀ ਪ੍ਰਮਾਤਮਾ ਦਾ ਦੂਜਾ ਰੂਪ ਹੈ । ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ । ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਹੋਰ ਅਨੇਕਾਂ ਅਕਾਲੀ ਫੌਜਾਂ ਹਾਜ਼ਰ ਸਨ ।