post

Jasbeer Singh

(Chief Editor)

Punjab

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਔਰੰਗਾਬਾਦ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪੁਜਣ ਤੇ ਉਘੀਆਂ ਸਖਸ਼ੀਅਤਾਂ ਵੱਲੋਂ ਨਿੱਘਾ

post-img

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਔਰੰਗਾਬਾਦ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪੁਜਣ ਤੇ ਉਘੀਆਂ ਸਖਸ਼ੀਅਤਾਂ ਵੱਲੋਂ ਨਿੱਘਾ ਸੁਆਗਤ ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਹੋ ਰਹੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਹਵਾਈ ਜਹਾਜ਼ ਰਾਹੀਂ ਔਰਗਾਬਾਦ ਹਵਾਈ ਅੱਡੇ ਪੁੱਜਣ ਤੇ ਸਿੱਖ ਪ੍ਰਤਿਸ਼ਟ ਸਖ਼ਸ਼ੀਅਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ ਤੋਂ ਇਲਾਵਾ ਗੁ: ਸੱਚਖੰਡ ਬੋਰਡ ਹਜ਼ੂਰ ਸਾਹਿਬ ਦੇ ਅਧਿਕਾਰੀਆਂ, ਪ੍ਰਬੰਧਕਾਂ ਤੇ ਸਥਾਨਕ ਸੰਗਤਾਂ ਵੱਲੋਂ ਖਾਲਸਾਈ ਜੈਕਾਰਿਆਂ ਤੇ ਵੱਖ-ਵੱਖ ਕਿਸਮ ਦੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਨਿੱਘਾ ਸਵਾਗਤ ਕੀਤਾ ਗਿਆ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਏਥੋਂ ਇੱਕ ਲਿਖਤੀ ਪ੍ਰੈਸ ਨੋਟ ਵਿੱਚ ਜਾਣਕਾਰੀ ਦਿਤੀ ਹੈ ਕਿ ਗੁਰਦੁਆਰਾ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਦੇ ਸਕੱਤਰ ਸ. ਰਵਿੰਦਰ ਸਿੰਘ ਬੁੰਗਈ ਅਤੇ ਸ. ਇੰਦਰਪਾਲ ਸਿੰਘ ਫੌਜੀ ਤੇ ਹੋਰ ਗੁਰਸਿੱਖਾਂ ਵੱਲੋਂ ਪੂਰੇ ਖਾਲਸਾਈ ਹੁਲਾਸ ਨਾਲ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਨੰਦੇੜ ਵਿਖੇ ਪੁੱਜਣ ਤੇ ਸਵਾਗਤ ਕੀਤਾ ਅਤੇ ਇੱਕ ਵੱਡੇ ਕਾਫਲੇ ‘ਚ ਸ਼ਾਮਲ ਸਿੰਘਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਉਨ੍ਹਾਂ ਨੂੰ ਔਰੰਗਾਬਾਦ ਤੋਂ ਸ੍ਰੀ ਹਜੂਰ ਸਾਹਿਬ ਲਿਆਂਦਾ ਗਿਆ । ਉਨ੍ਹਾਂ ਕਿਹਾ ਏਥੇ ਵਰਨਣਯੋਗ ਹੈ ਕਿ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸੇਵਾ ਨਿਭਾਉਂਦਿਆਂ 25 ਸਾਲ ਹੋ ਜਾਣ ਤੇ ਸ਼ੁਕਰਾਨੇ ਵੱਜੋਂ ਰੱਖੇ ਗੁਰਮਤਿ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ ਹਨ, ਉੱਥੇ ਹੀ ਜਥੇਦਾਰ ਬਾਬਾ ਕੁਲਵੰਤ ਸਿੰਘ ਦਾ ਬੁੱਢਾ ਦਲ ਦੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਐਵਾਰਡ ਨਾਲ ਰਾਤ ਦੇ ਸਮਾਗਮਾਂ ਵਿੱਚ ਉਨ੍ਹਾਂ ਦਾ ਸਨਮਾਨ ਕਰਨਗੇ ।

Related Post