
Punjab
0
ਸ. ਪਰਮਿੰਦਰ ਸਿੰਘ ਢੀਂਡਸਾ ਨਾਲ ਦੁਖ ਸਾਂਝਾ ਕਰਨ ਲਈ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਉਨ੍ਹਾਂ ਦੇ ਗ੍ਰਹਿ ਪੁਜੇ
- by Jasbeer Singh
- June 7, 2025

ਸ. ਪਰਮਿੰਦਰ ਸਿੰਘ ਢੀਂਡਸਾ ਨਾਲ ਦੁਖ ਸਾਂਝਾ ਕਰਨ ਲਈ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਉਨ੍ਹਾਂ ਦੇ ਗ੍ਰਹਿ ਪੁਜੇ ਸੰਗਰੂਰ:- 7 ਜੂਨ : ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅੱਜ ਵਿਸ਼ੇਸ਼ ਤੌਰ ਤੇ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ ਕਰ ਜਾਣ ਤੇ ਉਨ੍ਹਾਂ ਦੇ ਪੁੱਤਰ ਸ. ਪਰਮਿੰਦਰ ਸਿੰਘ ਢੀਂਡਸਾ ਨਾਲ ਦੁਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁਜੇ। ਉਨ੍ਹਾਂ ਸ. ਪਰਮਿੰਦਰ ਸਿੰਘ ਢੀਂਡਸਾ ਨਾਲ ਸ. ਸੁਖਦੇਵ ਸਿੰਘ ਢੀਂਡਸਾ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਉਨ੍ਹਾਂ ਕਿਹਾ ਕਿ ਸ. ਢੀਡਸਾ ਦੇ ਚੱਲੇ ਜਾਣ ਨਾਲ ਸਿੱਖ ਸਿਆਸਤ ਅਤੇ ਪੰਜਾਬ ਦੇਸ਼ ਨੂੰ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਮੈਂ ਪੂਰਨ ਤੌਰ ਆਪ ਜੀ ਦੇ ਦੁਖ ਵਿੱਚ ਸਰੀਕ ਹਾਂ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਿਰਪਾਓ ਦੀ ਬਖਸ਼ਿਸ਼ ਕੀਤੀ।