post

Admin

(Chief Editor)

ਬਾਬਾ ਗੁਰਵਿੰਦਰ ਸਿੰਘ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

post-img

ਬਾਬਾ ਗੁਰਵਿੰਦਰ ਸਿੰਘ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ਫਤਹਿਗੜ੍ਹ ਸਾਹਿਬ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਪੁਲਸ ਨੇ ਜਿ਼ਲ੍ਹਾ ਸੰਗਰੂਰ ਦੇ ਪਿੰਡ ਖੇੜੀ ਜੱਟਾਂ ਦੇ ਰਹਿਣ ਵਾਲੇ ਬਾਬਾ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਵਿੰਦਰ ਸਿੰਘ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਤੋਂ ਵੀਰਵਾਰ ਰਾਤ ਕਾਬੂ ਕੀਤਾ ਗਿਆ ਸੀ। ਉਸ ਨੂੰ ਸ਼ੁੱਕਰਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਅਦਾਲਤ `ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲੈ ਸਕਦੀ ਹੈ।ਜਿਕਰਯੋਗ ਹੈ ਕਿ ਫਤਿਹਗੜ੍ਹ ਸਾਹਿਬ ਵਿਖੇ ਸਹੁਰਿਆਂ ਨਾਲ ਹੋਏ ਝਗੜੇ ਤੋਂ ਬਾਅਦ ਦਰਜ ਹੋਏ ਕਰਾਸ ਕੇਸ `ਚ ਇਹ ਕਾਰਵਾਈ ਕੀਤੀ ਗਈ ਹੈ। ਇਸ ਘਟਨਾ `ਚ ਗੁਰਵਿੰਦਰ ਸਿੰਘ ਦੇ ਦੰਦ ਟੁੱਟ ਗਏ ਸਨ ਜਿਨ੍ਹਾਂ ਦਾ ਉਹ ਚੰਡੀਗੜ੍ਹ ਦੇ ਹਸਪਤਾਲ `ਚ ਇਲਾਜ ਕਰਵਾ ਰਿਹਾ ਸੀ। ਭਿਣਕ ਲੱਗਣ `ਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਤੋਂ ਬਾਅਦ ਬਾਬੇ ਨੇ ਕਿਹਾ ਕਿ ਪੁਲਿਸ ਨੇ ਉਸ ਦੀ ਪੇਸ਼ੀ ਤੋਂ ਬਾਅਦ ਇਲਾਜ ਦਾ ਭਰੋਸਾ ਦਿੱਤਾ ਹੈ।

Related Post

Instagram