
CCTV: ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰਨ ਵਾਲਿਆਂ ਦੀ ਤਸਵੀਰ ਆਈ ਸਾਹਮਣੇ
- by Jasbeer Singh
- March 28, 2024

Baba Tarsem Singh Murder: ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਵੀਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਤਰਸੇਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਵਿਚ ਸਨ। ਉਦੋਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ।ਤਰਸੇਮ ਸਿੰਘ ਨੂੰ ਤੁਰਤ ਖਟੀਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਾਬਾ ਤਰਸੇਮ ਸਿੰਘ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਹਲਚਲ ਮਚ ਗਈ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਪੁਲਿਸ ਨੂੰ ਸੂਚਨਾ ਮਿਲੀ ਕਿ ਸਵੇਰੇ 6.15 ਤੋਂ 6.30 ਵਜੇ ਦੇ ਵਿਚਕਾਰ ਦੋ ਨਕਾਬਪੋਸ਼ ਬਦਮਾਸ਼ ਨਾਨਕਮੱਤਾ ਗੁਰਦੁਆਰੇ ਵਿੱਚ ਦਾਖਲ ਹੋਏ ਅਤੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਹ ਬਹੁਤ ਗੰਭੀਰ ਘਟਨਾ ਹੈ ਅਤੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਐਸਐਸਪੀ ਮੌਕੇ ‘ਤੇ ਹਨ, ਡੀਆਈਜੇ ਵੀ ਕੁਮਾਉਂ ਰੇਂਜ ਪਹੁੰਚ ਰਹੇ ਹਨ। ਉਹ ਮੌਕੇ ਦਾ ਮੁਆਇਨਾ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ। ਘਟਨਾ ਦੀ ਜਾਂਚ ਲਈ ਇੱਕ ਐਸਆਈਟੀ ਬਣਾਈ ਗਈ ਹੈ, ਜਿਸ ਵਿੱਚ ਐਸਟੀਐਫ ਅਤੇ ਸਥਾਨਕ ਪੁਲਿਸ ਅਧਿਕਾਰੀ ਸ਼ਾਮਲ ਹਨ।