‘ਕਿਰਤ ਦੇ ਦੇਵਤਾ’ ਵਜੋਂ ਪੂਜੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਵਲੋਂ ਸ਼ਿਲਪਕਾਰੀ, ਆਰਕੀਟੈਕਟ ਤੇ ਇੰਜੀਨਅਰਿੰਗ ਦੇ ਖੇਤਰ ਵਿਚ ਲ
- by Jasbeer Singh
- November 2, 2024
‘ਕਿਰਤ ਦੇ ਦੇਵਤਾ’ ਵਜੋਂ ਪੂਜੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਵਲੋਂ ਸ਼ਿਲਪਕਾਰੀ, ਆਰਕੀਟੈਕਟ ਤੇ ਇੰਜੀਨਅਰਿੰਗ ਦੇ ਖੇਤਰ ਵਿਚ ਲੋਕਾਈ ਨੂੰ ਦਿਖਾਇਆ ਗਿਆ ਰਾਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ ਹੈ : ਮਹਿੰਦਰ ਭਗਤ ਫਗਵਾੜਾ : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਜਲੰਧਰ ਦਿਹਾਤੀ ਤੋਂ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ‘ਕਿਰਤ ਦੇ ਦੇਵਤਾ’ ਵਜੋਂ ਪੂਜੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਵਲੋਂ ਸ਼ਿਲਪਕਾਰੀ, ਆਰਕੀਟੈਕਟ ਤੇ ਇੰਜੀਨਅਰਿੰਗ ਦੇ ਖੇਤਰ ਵਿਚ ਲੋਕਾਈ ਨੂੰ ਦਿਖਾਇਆ ਗਿਆ ਰਾਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ ਹੈ, ਜਿਸ ਤੋਂ ਸੇਧ ਲੈ ਕੇ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ । ਅੱਜ ਇੱਥੇ 114 ਸਾਲ ਪੁਰਾਣੇ ਸ੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਫਗਵਾੜਾ ਵਿਖੇ ਵਿਸ਼ਵਕਰਮਾ ਪੂਜਾ ਮਹਾਂਉਤਸਵ ਵਿਚ ਸ਼ਿਰਕਤ ਕਰਨ ਮੌਕੇ ਉਨ੍ਹਾਂ ਮੰਦਿਰ ਵਿਖੇ ਮੱਥਾ ਟੇਕਿਆ ਤੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਮੌਕੇ ਮੁਬਾਰਕਬਾਦ ਦਿੱਤੀ । ਉਨ੍ਹਾਂ ਮੰਦਿਰ ਕਮੇਟੀ ਵਲੋਂ ਸਿਹਤ ਦੇ ਖੇਤਰ ਵਿਚ ਕੀਤੇ ਜਾ ਰਹੇ ਲਾਮਿਸਾਲ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਮੰਦਿਰ ਕਮੇਟੀ ਨੂੰ ਸੇਵਾ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਵਿਖੇ ਰੋਜ਼ਾਨਾ 350 ਤੋਂ ਵੱਧ ਮਰੀਜਾਂ ਦੀ ਸਿਹਤ ਜਾਂਚ ਹੁੰਦੀ ਹੈ ਜਦਕਿ ਕੋਵਿਡ ਦੇ ਸਮੇਂ ਦੌਰਾਨ ਹਸਪਤਾਲ ਵਲੋਂ ਟੀਕਾਕਰਨ ਵਿਚ ਵੱਡੀ ਭੂਮਿਕਾ ਨਿਭਾਈ ਗਈ । ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਮੰਦਿਰ ਕਮੇਟੀ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ । ਕੈਬਨਿਟ ਮੰਤਰੀ ਨੇ ਕਿਹਾ ਕਿ ਮੰਦਿਰ ਕਮੇਟੀ ਵਲੋਂ ਰੱਖੀਆਂ ਗਈਆਂ ਮੰਗਾਂ ਉਹ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਕੋਲ ਉਠਾਉਣਗੇ ਤਾਂ ਜੋ ਉਨ੍ਹਾਂ ਨੂੰ ਬਹੁਤ ਜਲਦ ਪੂਰਾ ਕੀਤਾ ਜਾ ਸਕੇ । ਮੰਦਿਰ ਕਮੇਟੀ ਵਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਚੇਅਰਮੈਨ ਤੇ ਹਲਕਾ ਫਿਲੌਰ ਦੇ ਇੰਚਾਰਜ ਪ੍ਰੇਮ ਕੁਮਾਰ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮੰਦਿਰ ਕਮੇਟੀ ਦੇ ਉਪ ਪ੍ਰਧਾਨ ਗੁਰਮੁੱਖ ਸਿੰਘ ਨਾਮਧਾਰੀ, ਆਮ ਆਦਮੀ ਪਾਰਟੀ ਦੇ ਸਪੋਕਸਮੈਨ ਹਰਨੂਰ ਸਿੰਘ ਹਰਜੀ ਮਾਨ ਤੇ ਹੋਰ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.