post

Jasbeer Singh

(Chief Editor)

Punjab

ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਗੁਮਟਾਲਾ ਪੁਲਸ ਚੌਕੀ ਦੇ ਬਾਹਰ ਜ਼ੋਰਦਾਰ ਧਮਾਕੇ ਤੋਂ ਦੀ ਜਿੰਮੇਵਾਰੀ

post-img

ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਗੁਮਟਾਲਾ ਪੁਲਸ ਚੌਕੀ ਦੇ ਬਾਹਰ ਜ਼ੋਰਦਾਰ ਧਮਾਕੇ ਤੋਂ ਦੀ ਜਿੰਮੇਵਾਰੀ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੀ ਗੁਮਟਾਲਾ ਪੁਲਸ ਚੌਕੀ ਦੇ ਬਾਹਰ ਹੋਏ ਧਮਾਕੇ ਨਾਲ ਜਿਥੇ ਇਲਾਕੇ ਵਿਚ ਦਹਿਸ਼ਤ ਫੈਲ ਗਈ, ਉਥ ਇਸ ਧਮਾਕੇ ਦੀ ਜਿੰਮੇਵਾਰੀ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਹੈ । ਉਕਤ ਧਮਾਕੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਉਕਤ ਘਟਨਾ ਰਾਤ ਕਰੀਬ 8 ਵਜੇ ਵਾਪਰੀ, ਜਿਸ `ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ । ਪੁਲਸ ਨੇ ਕਿਸੇ ਵੀ ਧਮਾਕੇ ਤੋਂ ਇਨਕਾਰ ਕਰਦਿਆਂ ਕਿਹਾ ਕਿ ਆਵਾਜ਼ ਕਾਰ ਦੇ `ਰੇਡੀਏਟਰ` ਦੇ ਫਟਣ ਦੀ ਸੀ । ਉਨ੍ਹਾਂ ਦੱਸਿਆ ਕਿ ਇਹ 2008 ਮਾਡਲ ਦੀ ਕਾਰ ਇੱਕ ਸਹਾਇਕ ਸਬ-ਇੰਸਪੈਕਟਰ ਦੀ ਹੈ । ਸਹਾਇਕ ਪੁਲਸ ਕਮਿਸ਼ਨਰ (ਪੱਛਮੀ) ਸਿ਼ਵ ਦਰਸ਼ਨ ਸਿੰਘ ਨੇ ਦੱਸਿਆ ਕਿ ਰੇਡੀਏਟਰ ਦੇ ਫਟਣ ਕਾਰਨ ਗੱਡੀ ਵਿੱਚੋਂ ਕੂਲੈਂਟ ਲੀਕ ਹੋ ਗਿਆ ਅਤੇ ਗੱਡੀ ਦਾ ਸ਼ੀਸ਼ਾ ਟੁੱਟ ਗਿਆ । ਪੁਲਸ ਦਾ ਕਹਿਣਾ ਹੈ ਕਿ ਇਹ ਕਾਰ ਦੇ ਰੇਡੀਏਟਰ ਵਿੱਚ ਹੋਇਆ ਧਮਾਕਾ ਸੀ ਪਰ ਘਟਨਾ ਦੇ ਤੁਰੰਤ ਬਾਅਦ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਵਾਇਰਲ ਹੋ ਗਈ ਜੋ ਕਿ ਕਥਿਤ ਤੌਰ `ਤੇ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਰਾਹੀਂ ਪੋਸਟ ਕੀਤੀ ਗਈ । ਪੋਸਟ `ਚ ਪਾਸੀਆ ਨੇ ਫਰਜ਼ੀ ਮੁਕਾਬਲੇ `ਚ ਆਪਣੇ ਦੋ ਸਾਥੀਆਂ ਦੀ ਹੱਤਿਆ ਦਾ ਬਦਲਾ ਲੈਣ ਲਈ ਗ੍ਰੇਨੇਡ ਹਮਲੇ ਦੀ ਜਿ਼ੰਮੇਵਾਰੀ ਲਈ ਹੈ । ਸਹਾਇਕ ਪੁਲਸ ਕਮਿਸ਼ਨਰ (ਪੱਛਮੀ) ਸਿ਼ਵ ਦਰਸ਼ਨ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਏ. ਐਸ. ਆਈ. ਰਜਿੰਦਰ ਸਿੰਘ ਪਬਲਿਕ ਡੀਲਿੰਗ `ਚ ਰੁੱਝੇ ਹੋਏ ਸਨ, ਜਦੋਂ ਉਨ੍ਹਾਂ ਨੇ ਬਾਹਰ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ ਤਾਂ ਉਹ ਬਾਹਰ ਭੱਜਿਆ ਅਤੇ ਦੇਖਿਆ ਕਿ ਉਨ੍ਹਾਂ ਦੀ ਕਾਰ ਦੀ ਖਿੜਕੀ ਟੁੱਟੀ ਹੋਈ ਸੀ । ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਕਾਰ ਦਾ ਰੇਡੀਏਟਰ ਫਟ ਗਿਆ ਸੀ । ਅਜਿਹੀਆਂ ਅਫਵਾਹਾਂ ਹਨ ਕਿ ਇਹ ਗ੍ਰਨੇਡ ਧਮਾਕਾ ਸੀ ਪਰ ਇਹ ਸੱਚ ਨਹੀਂ ਹੈ। ਏ. ਸੀ. ਪੀ. ਨੇ ਕਿਹਾ ਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ।

Related Post