post

Jasbeer Singh

(Chief Editor)

Punjab

ਬਹੁਜਨ ਸਮਾਜ ਪਾਰਟੀ ਨੇ ਵਿਖਾਇਆ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ

post-img

ਬਹੁਜਨ ਸਮਾਜ ਪਾਰਟੀ ਨੇ ਵਿਖਾਇਆ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਨੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਹਾਈਕਮਾਂਡ ਨੇ ਗੜ੍ਹੀ ਖਿਲਾਫ਼ ਇਹ ਵੱਡੀ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕੀਤੀ ਦੱਸੀ ਜਾ ਰਹੀ ਹੈ।ਪੰਜਾਬ ਪ੍ਰਦੇਸ਼ ਜਲੰਧਰ ਦਫਤਰ ਵੱਲੋਂ ਜਾਰੀ ਪੱਤਰ ਵਿੱਚ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਚੋਂ ਕੱਢਣ ਦਾ ਕਾਰਨ ਅਨੁਸ਼ਾਸਨਹੀਣਤਾ ਦੱਸਿਆ ਗਿਆ ਹੈ। ਪੱਤਰ ਅਨੁਸਾਰ ਪਾਰਟੀ ਵੱਲੋਂ ਉਨ੍ਹਾਂ ਦੀ ਥਾਂ `ਤੇ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜੋ ਕਿ ਪਾਰਟੀ ਵਿਧਾਇਕ ਅਤੇ ਸਾਂਸਦ ਵੀ ਰਹਿ ਚੁੱਕੇ ਹਨ। ਕਰੀਮਪੁਰੀ ਨੇ ਪਾਰਟੀ ਦੇ ਇਸ ਫੈਸਲੇ ਦੀ ਹਮਾਇਤ ਵੀ ਕੀਤੀ ਹੈ।

Related Post