post

Jasbeer Singh

(Chief Editor)

ਜ਼ਮੀਨ ਬਦਲੇ ਰੁਜ਼ਗਾਰ ਕੇਸ ਵਿਚ ਲਾਲੂ ਪ੍ਰਸਾਦ ਯਾਦਵ, ਤੇਜਸਵੀ ਤੇ ਤੇਜ ਪ੍ਰਤਾਪ ਨੂੰ ਜ਼ਮਾਨਤ

post-img

ਜ਼ਮੀਨ ਬਦਲੇ ਰੁਜ਼ਗਾਰ ਕੇਸ ਵਿਚ ਲਾਲੂ ਪ੍ਰਸਾਦ ਯਾਦਵ, ਤੇਜਸਵੀ ਤੇ ਤੇਜ ਪ੍ਰਤਾਪ ਨੂੰ ਜ਼ਮਾਨਤ ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪੁੱਤਰਾਂ ਤੇਜਸਵੀ ਯਾਦਵ ਤੇ ਤੇਜ ਪ੍ਰਤਾਪ ਯਾਦਵ ਅਤੇ ਹੋਰਨਾਂ ਨੂੰ ਜ਼ਮੀਨ-ਬਦਲੇ-ਨੌਕਰੀ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ।ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਪ੍ਰਤੀ ਵਿਅਕਤੀ ਇਕ ਲੱਖ ਰੁਪਏ ਦਾ ਬਾਂਡ ਭਰਨ ਦੇ ਆਧਾਰ ਉਤੇ ਇਹ ਰਾਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਮਲੇ ਦੀ ਜਾਰੀ ਜਾਂਚ ਦੌਰਾਨ ਗ੍ਰਿਫ਼ਤਾਰ ਨਾ ਕੀਤਾ ਜਾਵੇ।

Related Post