post

Jasbeer Singh

(Chief Editor)

National

ਪ੍ਰੱਗਿਆ ਠਾਕੁਰ ਖਿਲਾਫ਼ ਜ਼ਮਾਨਤੀ ਵਾਰੰਟ ਮੁਲਤਵੀ

post-img

ਪ੍ਰੱਗਿਆ ਠਾਕੁਰ ਖਿਲਾਫ਼ ਜ਼ਮਾਨਤੀ ਵਾਰੰਟ ਮੁਲਤਵੀ ਮੁੰਬਈ : ਭਾਰਤ ਦੇਸ਼ ਦੇ ਵਿੱਤੀ ਮਹਾਨਗਰ ਮੁੰਬਈ ਦੀ ਵਿਸ਼ੇਸ਼ ਐੱਨ. ਆਈ. ਏ. ਅਦਾਲਤ ਨੇ 2008 ਦੇ ਮਾਲੇਗਾਓਂ ਧਮਾਕੇ ਦੇ ਮਾਮਲੇ ’ਚ ਮੁਲਜ਼ਮ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਖਿ਼ਲਾਫ਼ ਜਾਰੀ ਜ਼ਮਾਨਤੀ ਵਾਰੰਟ ਨੂੰ ਮੁਲਤਵੀ ਕਰ ਦਿੱਤਾ ਹੈ । ਉਹ ਉੱਤਰ ਪ੍ਰਦੇਸ਼ ਦੇ ਹਸਪਤਾਲ ਵਿੱਚ ਇਲਾਜ ਅਧੀਨ ਹੈ । ਠਾਕੁਰ ਖ਼ਿਲਾਫ਼ ਤਾਜ਼ਾ ਵਾਰੰਟ 13 ਨਵੰਬਰ ਨੂੰ ਜਾਰੀ ਕੀਤਾ ਗਿਆ ਸੀ। ਇਹ 2 ਦਸੰਬਰ ਨੂੰ ਵਾਪਸ ਕੀਤਾ ਜਾ ਸਕਦਾ ਸੀ, ਜਿਸ ਦਾ ਮਤਲਬ ਹੈ ਕਿ ਭੁਪਾਲ ਤੋਂ ਸਾਬਕਾ ਲੋਕ ਸਭਾ ਮੈਂਬਰ ਨੂੰ ਵਾਰੰਟ ਰੱਦ ਕਰਵਾਉਣ ਲਈ ਉਕਤ ਤਰੀਕ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਕੇਸਾਂ ਲਈ ਅਦਾਲਤ ਵਿੱਚ ਪੇਸ਼ ਹੋਣਾ ਪੈਣਾ ਸੀ ਪਰ ਉਹ ਸੋਮਵਾਰ (2 ਦਸੰਬਰ) ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਸਰਕਾਰੀ ਵਕੀਲ ਨੇ ਮੱਧ ਪ੍ਰਦੇਸ਼ ਦੇ ਰਹਿਣ ਵਾਲੀ 54 ਸਾਲਾ ਮੁਲਜ਼ਮ ਖ਼ਿਲਾਫ਼ ਜਾਰੀ ਜ਼ਮਾਨਤੀ ਵਾਰੰਟ ’ਤੇ ਰਿਪੋਰਟ ਦਾਇਰ ਕੀਤੀ ਹੈ ।

Related Post