
ਬਾਜਵਾ ਨੇ ਬਜਟ 2024 ਵਿੱਚ ਪੰਜਾਬ ਅਤੇ ਖੇਤੀ ਸੈਕਟਰ ਦੀ ਅਣਦੇਖੀ ਕਰਨ ਲਈ NDA ਸਰਕਾਰ ਦੀ ਆਲੋਚਨਾ ਕੀਤੀ
- by Jasbeer Singh
- July 23, 2024

ਬਾਜਵਾ ਨੇ ਬਜਟ 2024 ਵਿੱਚ ਪੰਜਾਬ ਅਤੇ ਖੇਤੀ ਸੈਕਟਰ ਦੀ ਅਣਦੇਖੀ ਕਰਨ ਲਈ NDA ਸਰਕਾਰ ਦੀ ਆਲੋਚਨਾ ਕੀਤੀ ਚੰਡੀਗੜ੍ਹ, 23 ਜੁਲਾਈ :ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਜਟ 2024 ਵਿੱਚ ਪੰਜਾਬ ਅਤੇ ਖੇਤੀ ਖੇਤਰ ਦੀ ਪੂਰੀ ਤਰਾਂ ਅਣਗੌਲਿਆ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਸਰਹੱਦੀ ਸੂਬਾ ਹੈ ਬਲਕਿ ਭਾਰਤ ਲਈ ਅਨਾਜ ਦਾ ਕਟੋਰਾ ਵੀ ਹੈ, ਪਰ ਕੇਂਦਰੀ ਵਿੱਤ ਮੰਤਰਾਲਾ ਪੰਜਾਬ ਲਈ ਇੱਕ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ ਵਿਚ ਅਸਫਲ ਰਿਹਾ ਹੈ। ਕਿਸਾਨ 23 ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਦੇ ਬਾਵਜੂਦ ਕੇਂਦਰ ਸਰਕਾਰ ਨੇ ਐਮਐਸਪੀ 'ਤੇ ਇੱਕ ਸ਼ਬਦ ਵੀ ਨਹੀਂ ਬੋਲਿਆ । ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੂਰੇ ਦੇਸ਼ ਵਿੱਚ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਅਲਾਟ ਕੀਤੇ, ਜੋ ਖੇਤੀਬਾੜੀ ਖੇਤਰ ਨੂੰ ਡੂੰਘੇ ਸੰਕਟ ਤੋਂ ਬਾਹਰ ਕੱਢਣ ਲਈ ਕਾਫ਼ੀ ਨਹੀਂ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਵਿਸ਼ੇਸ਼ ਪੈਕੇਜ ਦੀ ਲੋੜ ਹੈ । ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਉਦਯੋਗ ਅਤੇ ਕਾਰੋਬਾਰੀ ਭਾਈਚਾਰੇ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ, ਜੋ ਕਿ ਦੂਜੇ ਸੂਬਿਆਂ 'ਚ ਜਾਣ ਲਈ ਮਜਬੂਰ ਹਨ। ਦੂਜੇ ਪਾਸੇ ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਬਜਟ 'ਚ ਸਭ ਤੋਂ ਜ਼ਿਆਦਾ ਤਰਜੀਹ ਦਿੱਤੀ ਗਈ ਹੈ । ਬਾਜਵਾ ਨੇ ਕਿਹਾ ਕਿ ਬਜਟ ਵਿੱਚ ਪੁਰਵੋਦਿਆ ਨਾਂ ਦੀ ਵੱਡੀ ਯੋਜਨਾ ਦੇ ਹਿੱਸੇ ਵਜੋਂ ਬਿਹਾਰ ਲਈ ਐਕਸਪ੍ਰੈਸਵੇਅ ਅਤੇ ਉਦਯੋਗਿਕ ਪੈਕੇਜ ਸਮੇਤ ਕਈ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰਾਂ ਕੇਂਦਰੀ ਵਿੱਤ ਮੰਤਰੀ ਨੇ ਆਂਧਰਾ ਪ੍ਰਦੇਸ਼ ਵਿੱਚ ਅਮਰਾਵਤੀ ਲਈ 15,000 ਕਰੋੜ ਰੁਪਏ ਦਾ ਭਰੋਸਾ ਦਿੱਤਾ। ਹੋਰ ਸੂਬਿਆਂ, ਖ਼ਾਸ ਕਰ ਕੇ ਪੰਜਾਬ ਵਰਗੇ ਗੈਰ-ਐਨਡੀਏ ਸ਼ਾਸਿਤ ਸੂਬਿਆਂ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ 2024 ਦਾ ਬਜਟ ਜਨਤਾ ਦਲ (ਯੂ) ਦੇ ਨਿਤੀਸ਼ ਕੁਮਾਰ ਅਤੇ ਟੀਡੀਪੀ ਦੇ ਚੰਦਰ ਬਾਬੂ ਨਾਇਡੂ ਨੂੰ ਖ਼ੁਸ਼ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਸਰਕਾਰ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ। ਬਾਜਵਾ ਨੇ ਕਿਹਾ ਕਿ ਬਜਟ ਦਾ ਇੱਕੋ-ਇੱਕ ਮਕਸਦ ਸਰਕਾਰ ਨੂੰ ਬਚਾਉਣਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.