July 6, 2024 00:56:54
post

Jasbeer Singh

(Chief Editor)

Latest update

ਬਾਲ ਮੁਕੰਦ ਸ਼ਰਮਾ ਹੋਣਗੇ ਨਵੇਂ ਫੂਡ ਕਮਿਸ਼ਨਰ, ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ

post-img

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਉੱਘੇ ਕਲਾਕਾਰ ਬਾਲ ਮੁਕੰਦ ਸ਼ਰਮਾ ਨੂੰ ਨਵੇਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਬਾਲ ਮੁਕੰਦ ਸ਼ਰਮਾ ਲੰਮਾ ਸਮਾਂ ਮਾਰਕਫੈੱਡ ‘ਚ ਕੰਮ ਕਰ ਚੁੱਕੇ ਹਨ। ਇਹ ਅਹੁਦਾ ਡੀਪੀ ਰੈੱਡੀ ਦੇ ਸੇਵਾਮੁਕਤ ਹੋਣ ਦੇ ਬਾਅਦ ਤੋਂ ਖਾਲੀ ਚੱਲ ਰਿਹਾ ਸੀ। ਉਨ੍ਹਾਂ ਨੂੰ 1985 ਬੈਚ ਦੇ ਆਈਏਐੱਸ ਅਧਿਕਾਰੀ ਡੀਪੀ ਰੈੱਡੀ ਨੂੰ ਪਿਛਲੀ ਸਰਕਾਰ ਦੌਰਾਨ ਫੂਡ ਕਮਿਸ਼ਨਰ ਲਾਇਆ ਗਿਆ ਸੀ। ਉਨ੍ਹਾਂ ਦੇ ਸੇਵਾਮੁਕਤ ਹੋਣ ਦੇ ਬਾਅਦ ਹੁਣ ਬਾਲ ਮੁਕੰਦ ਸ਼ਰਮਾ ਨੂੰ ਇਹ ਅਹੁਦਾ ਸੌਪਿਆਂ ਗਿਆ ਹੈ।ਬਾਲ ਮੁਕੰਦ ਸ਼ਰਮਾ ਨੂੰ ਮਾਰਕਫੈੱਡ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਵਜੋਂ ਵੀ ਕੰਮ ਕਰ ਚੁੱਕੇ ਹਨ। ਉਹ 1987 ਵਿੱਚ ਮਾਰਕਫੈੱਡ ਵਿੱਚ ਇਸ ਦੇ ਜ਼ਿਲ੍ਹਾ ਮੈਨੇਜਰ ਵਜੋਂ ਸ਼ਾਮਲ ਹੋਏ ਸੀ ਅਤੇ ਇਸ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਡਿਪਟੀ ਚੀਫ਼ ਮੈਨੇਜਰ ਵਜੋਂ ਤਾਇਨਾਤ ਹੋਣ ਤੋਂ ਪਹਿਲਾਂ 14 ਸਾਲ ਤੱਕ ਫੀਲਡ ਵਿੱਚ ਕੰਮ ਕੀਤਾ। ਫਿਰ ਉਨ੍ਹਾਂ ਨੂੰ ਮੁੱਖ ਪ੍ਰਬੰਧਕ ਅਤੇ ਕਾਰਜਕਾਰੀ ਨਿਰਦੇਸ਼ਕ ਵਜੋਂ ਤਰੱਕੀ ਦਿੱਤੀ ਗਈ ਸੀ। ਬਾਲ ਮੁਕੰਦ ਸ਼ਰਮਾ ਨੇ ਮਾਰਕਫੈੱਡ ਲਈ ਟੀਵੀ ਸ਼ੋਅ ਦੀ ਮੇਜ਼ਬਾਨੀ ਵੀ ਕੀਤੀ ਹੈ।ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀਤੇ ਦਿਨ ਹੀ ਅੱਠ ਸੰਸਦੀ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਉਨ੍ਹਾਂ ਵਿਚ ਇਕ ਕਰਮਜੀਤ ਅਨਮੋਲ ਵੀ ਹਨ ਜੋ ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰਾਂ ਵਿੱਚੋਂ ਇੱਕ ਹਨ ਤੇ ਮੁੱਖ ਮੰਤਰੀ ਦੇ ਕਾਫੀ ਕਰੀਬੀ ਹਨ।

Related Post