

ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਘਨੌਰ ਨਾਲ ਸਬੰਧਤ ਬਸਪਾ ਦੇ ਸੂਬਾਈ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ ਨੂੰ ਲੋਕ ਸਭਾ ਚੋਣਾਂ ਲਈ ਪੰਜਾਬ ’ਚ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕਰਨ ਵਾਸਤੇ ਸਟਾਰ ਪ੍ਰਚਾਰਕ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਬਸਪਾ ਦੀ ਕੌਮੀ ਪ੍ਰਧਾਨ ਤੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਬਸਪਾ ਦੇ ਕੇਂਦਰੀ ਇੰਚਾਰਜ ਰਣਧੀਰ ਸਿੰਘ ਜ਼ਿਕਰਯੋਗ ਹੈ ਕਿ ਬਲਦੇਵ ਮਹਿਰਾ ਬਸਪਾ ਵੱਲੋਂ 2012 ਵਿਚ ਘਨੌਰ ਤੋਂ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ। ਉਹ ਆਪਣੇ ਪਿੰਡ ਖੈਰਪੁਰ ਦੇ ਸਰਪੰਚ ਵੀ ਰਹੇ ਹਨ।