go to login
post

Jasbeer Singh

(Chief Editor)

Punjab, Haryana & Himachal

ਰਾਜੌਰੀ ਸੈਕਟਰ ਵਿੱਚ ਸ਼ਹੀਦ ਹੋਏ ਜਵਾਨ ਬਲਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ

post-img

ਰਾਜੌਰੀ ਸੈਕਟਰ ਵਿੱਚ ਸ਼ਹੀਦ ਹੋਏ ਜਵਾਨ ਬਲਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਝੱਜ ਦਾ ਰਹਿਣ ਵਾਲਾ ਜਵਾਨ ਬਲਜੀਤ ਸਿੰਘ ਮੰਗਲਵਾਰ ਨੂੰ ਰਾਜੌਰੀ ਸੈਕਟਰ ਵਿੱਚ ਸ਼ਹੀਦ ਹੋ ਗਿਆ। ਸ਼ਹੀਦ ਬਲਜੀਤ ਸਿੰਘ ਅਤੇ ਉਨ੍ਹਾਂ ਦੇ ਨਾਲ ਚਾਰ ਹੋਰ ਜਵਾਨ ਵਿਸ਼ੇਸ਼ ਸਰਚ ਅਭਿਆਨ ਦੌਰਾਨ ਦੁਸ਼ਮਣਾਂ ਦੀ ਭਾਲ ਲਈ ਗਸ਼ਤ `ਤੇ ਸਨ। ਗਸ਼ਤ ਦੌਰਾਨ ਉਸ ਦਾ ਸਾਹਮਣਾ ਦੁਸ਼ਮਣਾਂ ਨਾਲ ਹੋ ਗਿਆ ਅਤੇ ਘਟਨਾ ਦੌਰਾਨ ਉਹਨਾਂ ਦੀ ਗੱਡੀ 200 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਜਿਸ `ਚ ਬਲਜੀਤ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਚਾਰ ਹੋਰ ਸਾਥੀ ਗੰਭੀਰ ਜ਼ਖਮੀ ਹੋ ਗਏ।ਅੱਜ ਸਵੇਰੇ ਜਦੋਂ ਚੰਡੀ ਮੰਦਰ ਹੈੱਡ ਕੁਆਟਰ ਤੋਂ ਫੋਰਸ ਅਤੇ ਜਵਾਨਾਂ ਦੀ ਵਿਸ਼ੇਸ਼ ਟੁਕੜੀ ਉਸ ਦੀ ਮ੍ਰਿਤਕ ਦੇਹ ਲੈ ਕੇ ਪਿੰਡ ਪੁੱਜੀ ਤਾਂ ਪੂਰੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ । ਸ਼ਹੀਦ ਦੀ ਅੰਤਿਮ ਯਾਤਰਾ ਨੂਰਪੁਰ ਬੇਦੀ ਤੋਂ ਉਨ੍ਹਾਂ ਦੇ ਪਿੰਡ ਨੂੰ ਗਈ ਤੇ ਸ਼ਹੀਦ ਬਲਜੀਤ ਸਿੰਘ ਅਮਰ ਰਹੇ ਦੇ ਨਾਅਰੇ ਲਾਏ। ਫੌਜ ਦੇ ਜਵਾਨਾਂ ਅਤੇ ਅਧਿਕਾਰੀਆਂ ਨੇ ਸ਼ਹੀਦ ਨੂੰ ਅੰਤਿਮ ਸਲਾਮੀ ਦਿੱਤੀ।

Related Post