post

Jasbeer Singh

(Chief Editor)

ਬਲਤੇਜ ਪਨੂੰ ਦਾ ਅਸਤੀਫ਼ਾ, CM ਮਾਨ ਦੇ ਤਿੰਨ ਕਰੀਬੀਆਂ ਦਾ ਪੱਤਾ ਕੱਟਿਆ...

post-img

ਪੰਜਾਬ (9 ਅਕਤੂਬਰ 2024 ) : ਕੁਝ ਦਿਨਾਂ ਅੰਦਰ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਤਿੰਨ ਕਰੀਬੀਆਂ ਦਾ ਸਰਕਾਰ ਵਿੱਚੋਂ ਪੱਤਾ ਕੱਟਿਆ ਗਿਆ ਹੈ। ਇਹਨਾਂ ਵਿੱਚ ਓਐਸਡੀ ਓਂਕਾਰ ਸਿੰਘ , ਨਵਨੀਤ ਵਧਵਾ ਤੇ ਹੁਣ ਬਲਤੇਜ ਪਨੂੰ ਦੀ ਸਰਕਾਰ ਵਿੱਚੋਂ ਛੁੱਟੀ ਹੋ ਗਈ ਹੈ।ਦੱਸ ਦਈਏ ਕਿ ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਸੰਚਾਰ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਨਵਨੀਤ ਵਧਵਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੇ ਇਹ ਜ਼ਿੰਮੇਵਾਰੀ ਸੰਭਾਲੀ ਸੀ।23 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਹਟਾ ਦਿੱਤਾ ਗਿਆ ਹੈ। ਓਂਕਾਰ ਸਿੰਘ ਸੰਗਰੂਰ ਦਾ ਰਹਿਣ ਵਾਲਾ ਹੈ ਤੇ ਭਗਵੰਤ ਮਾਨ ਦੇ ਕਰੀਬੀ ਮੰਨੇ ਜਾਂਦੇ ਹਨ। ਉਹ ਮੁੱਖ ਮੰਤਰੀ ਦਫ਼ਤਰ ਦੇ ਸਾਰੇ ਮਾਮਲਿਆਂ ਨੂੰ ਸੰਭਾਲਦੇ ਸਨ। ਉਹ ਕਈ ਮਾਮਲਿਆਂ 'ਤੇ ਮੁੱਖ ਮੰਤਰੀ ਨੂੰ ਸਲਾਹ ਦਿੰਦੇ ਸਨ।

Related Post

Instagram